27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਨ ਨਾਲ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ-ਜੀਤਾ

Ad Position 21
No active advertisement
ਅਜੀਤ ਡੈਸਕ 08-03-2026
ਸ੍ਰੀ ਅਨੰਦਪੁਰ ਸਾਹਿਬ, 7 ਮਾਰਚ (ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਵਿਸ਼ਵ ਪੱਧਰੀ ਯੂਨੀਵਰਸਿਟੀ ਬਣਾਉਣ ਨਾਲ ਇਲਾਕੇ ਅੰਦਰ ਵਿਕਾਸ ਦੀ ਨਵੀਂ ਲਹਿਰ ਪੈਦਾ ਹੋਵੇਗੀ | ਜਿਸ ਲਈ ਹਲਕਾ ਵਿਧਾਇਕ ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਧਾਈ ਦੇ ਪਾਤਰ ਹਨ | ਇਹ ਪ੍ਰਗਟਾਵਾ ਨਗਰ ਕੌਸ਼ਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ ਵਲੋਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਤਾਬਦੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਐਲਾਨ ਕੀਤਾ ਸੀ, ਜਿਸ ਨੂੰ ਹੁਣ ਅਮਲੀ ਜਾਮਾਂ ਪਹਿਨਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਯੂਨੀਵਰਸਿਟੀ ਦੇ ਬਣਨ ਨਾਲ ਜਿਥੇ ਸ੍ਰੀ ਅਨੰਦਪੁਰ ਸਾਹਿਬ ਵਿੱਦਿਆ ਦੇ ਖੇਤਰ 'ਚ ਮੋਹਰੀ ਹੋਵੇਗਾ, ਉਥੇ ਵਪਾਰ ਦੇ ਨਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਆਰਥਿਕ ਪੱਖੋਂ ਵੀ ਮਜ਼ਬੂਤ ਹੋਵੇਗਾ | ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਰਹੇੜੀ ਯੂਨੀਅਨ ਦੇ ਪ੍ਰਧਾਨ ਸੁਨੀਲ ਅਡਵਾਲ, ਸੋਹਣ ਸਿੰਘ ਨਿੱਕੂਵਾਲ, ਵਿਜੇ ਗਰਚਾ, ਇੰਦਰਜੀਤ ਕੌਸ਼ਲ, ਕੁਲਦੀਪ ਸਿੰਘ ਟੇਲਰ ਮਾਸਟਰ, ਕੌਂਸਲਰ, ਦਲਜੀਤ ਸਿੰਘ ਕੈਂਥ, ਠੇਕੇਦਾਰ ਜਗਜੀਤ ਸਿੰਘ ਜੱਗੀ, ਦੀਪਕ ਆਂਗਰਾ, ਸਰਪੰਚ ਅਵਤਾਰ ਸਿੰਘ ਫੱਲੀ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤ ਸਰਕਾਰ ਅਮਰੀਕਾ ਦੇ ਦਬਾਅ ਹੇਠ ਆ ਕੇ ਦੇਸ਼ ਦੀ ਕਿਸਾਨੀ ਨੂੰ ਕਰ ਦੇਵੇਗੀ ਬਰਬਾਦ-ਰਾਜੇਵਾਲ <br/> ਅਗਲੀ ਖ਼ਬਰ ਬਰਨਾਲਾ ਦੀ ਕਿਸਾਨ ਬਚਾਓ ਵਿਸ਼ਾਲ ਰੈਲੀ ਦੀ ਤਿਆਰੀ ਸੰਬੰਧੀ ਜਮਹੂਰੀ ਕਿਸਾਨ ਸਭਾ ਦੀ ਨੂਰਪੁਰ ਬੇਦੀ ਵਿਖੇ ਮੀਟਿੰਗ <br/>...
Ad Position 24