ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਨੌਜਵਾਨ ਕਾਬੂ
ਅਜੀਤ ਡੈਸਕ
08-03-2026
ਨੂਰਪੁਰ ਬੇਦੀ, 7 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਸਥਾਨਕ ਪੁਲਿਸ ਨੇ ਇਕ ਨੌਜਵਾਨ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਮੁਖੀ ਇੰਸਪੈਕਟਰ ਰੋਹਿਤ ਸ਼ਰਮਾ ਨੇ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਉੱਤਮ ਸਿੰਘ ਵਾਸੀ ਪਿੰਡ ਭੈਣੀ ਥਾਣਾ ਨੂਰਪੁਰ ਬੇਦੀ ਆਪਣੇ ਕਿਸੇ ਨਿੱਜੀ ਕੰਮ ਲਈ ਗੜ੍ਹਸ਼ੰਕਰ ਵਿਖੇ ਗਿਆ ਹੋਇਆ ਸੀ ਅਤੇ ਆਪਣਾ ਮੋਟਰਸਾਈਕਲ ਝੱਜ ਚੌਕ ਵਿਖੇ ਪੈਟਰੋਲ ਪੰਪ 'ਤੇ ਖੜ੍ਹਾ ਕਰ ਦਿੱਤਾ ਸੀ | ਜਦੋਂ ਉਸ ਨੇ ਵਾਪਸ ਗੜ੍ਹਸ਼ੰਕਰ ਤੋਂ ਆ ਕੇ ਝੱਜ ਚੌਕ ਵਿਖੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਉਥੇ ਨਹੀਂ ਸੀ | ਜਿਸ ਨੂੰ ਕਿ ਚੋਰੀ ਕਰ ਲਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਚੋਰੀ ਦਾ ਮਾਮਲਾ ਦਰਜ ਕਰਕੇ ਤਫ਼ਤੀਸ਼ ਅਮਲ ਵਿਚ ਲਿਆਂਦੀ ਤੇ ਅਰੁਣ ਕੁਮਾਰ ਪੁੱਤਰ ਸੀਤਾ ਰਾਮ ਵਾਸੀ ਪਿੰਡ ਸਬੌਰ ਥਾਣਾ ਨੂਰਪੁਰ ਬੇਦੀ ਨੂੰ ਗਿ੍ਫ਼ਤਾਰ ਕਰਕੇ ਉਸ ਕੋਲੋਂ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਤੋਂ ਇਲਾਵਾ ਇਕ ਹੋਰ ਮੋਟਰਸਾਈਕਲ ਹੀਰੋਹੁੰਡਾ ਕਾਲੇ ਰੰਗ ਦਾ ਵੀ ਬਰਾਮਦ ਕੀਤਾ ਗਿਆ ਹੈ |