27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮੋਗਾ 'ਚ 14 ਨੂੰ ਹੋਣ ਵਾਲੀ ਰੈਲੀ ਲਈ ਭਾਜਪਾ ਦੀਆਂ ਤਿਆਰੀਆਂ ਤੇਜ਼ <br/>

Ad Position 21
No active advertisement
ਪਿੰਡ ਡੂਮੇਵਾਲ ਵਿਚ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ | ਤਸਵੀਰ : ਵਾਲੀਆ <br/> 08-03-2026
ਕਾਹਨਪੁਰ ਖੂਹੀ, 7 ਮਾਰਚ (ਗੁਰਬੀਰ ਸਿੰਘ ਵਾਲੀਆ)-ਭਾਰਤੀ ਜਨਤਾ ਪਾਰਟੀ ਵਲੋਂ 14 ਮਾਰਚ ਨੂੰ ਮੋਗਾ 'ਚ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਉਤਸ਼ਾਹ ਵੱਧ ਰਿਹਾ ਹੈ | ਇਸ ਸੰਬੰਧੀ ਭਾਜਪਾ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਪਿੰਡ ਡੂਮੇਵਾਲ 'ਚ ਵਰਕਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕਰਕੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਰਣਨੀਤੀ ਤਿਆਰ ਕੀਤੀ | ਮੀਟਿੰਗ ਦੌਰਾਨ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਇਹ ਰੈਲੀ ਪੰਜਾਬ ਦੀ ਰਾਜਨੀਤੀ ਵਿਚ ਇਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਆ ਰਹੇ ਹਨ, ਜਿਸ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ | ਲਾਲਪੁਰਾ ਨੇ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਵਿਚ ਮਜ਼ਬੂਤ ਸੰਗਠਨ ਖੜ੍ਹਾ ਕਰਨਾ ਅਤੇ ਸੂਬੇ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ | ਇਸ ਮੌਕੇ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਕਰਦਿਆਂ ਵਰਕਰਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ | ਅੰਤ ਵਿਚ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸਾਰੇ ਵਰਕਰਾਂ ਦੇ ਸਹਿਯੋਗ ਨਾਲ ਮੋਗਾ ਦੀ ਇਹ ਰੈਲੀ ਇਤਿਹਾਸਕ ਤੇ ਸਫਲ ਸਾਬਤ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਜੀਓ ਫਿਜ਼ੀਸਿਸਟ ਚੁਣੀ ਗਈ ਨੰਦਨੀ ਠਾਕੁਰ ਦਾ ਤਖ਼ਤਗੜ੍ਹ ਵਿਖੇ ਵਿਧਾਇਕ ਚੱਢਾ ਵਲੋਂ ਸਨਮਾਨ <br/> ਅਗਲੀ ਖ਼ਬਰ ਨੰਬਰਦਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ
Ad Position 24