28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜੀਓ ਫਿਜ਼ੀਸਿਸਟ ਬਣੀ ਨੰਦਨੀ ਠਾਕੁਰ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 09-03-2026
ਨੂਰਪੁਰ ਬੇਦੀ, 8 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਤਖਤਗੜ੍ਹ ਦੀ ਹੋਣਹਾਰ ਧੀ ਨੰਦਨੀ ਠਾਕੁਰ, ਪੁੱਤਰੀ ਸੰਜੇ ਠਾਕੁਰ ਅਤੇ ਮਾਤਾ ਰਾਜ ਰਾਣੀ, ਵਲੋਂ ਜੀਓ ਫਿਜੀਸਿਸਟ ਬਣ ਕੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ 'ਤੇ ਉਸਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਜ਼ਿਲ੍ਹਾ ਸਕੱਤਰ ਰਾਣਾ ਵਿਸ਼ਵਪਾਲ ਸਿੰਘ (ਪੁੱਤਰ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ) ਨੇ ਨੰਦਨੀ ਠਾਕੁਰ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਅਸ਼ਵਨੀ ਸ਼ਰਮਾ ਅਤੇ ਰਾਣਾ ਵਿਸ਼ਵਪਾਲ ਸਿੰਘ ਨੇ ਕਿਹਾ ਕਿ ਨੰਦਨੀ ਨੇ ਆਪਣੀ ਮਿਹਨਤ ਅਤੇ ਕਾਬਲੀਅਤ ਨਾਲ ਵੱਡੀ ਪ੍ਰਾਪਤੀ ਹਾਸਲ ਕਰਕੇ ਆਪਣੇ ਮਾਪਿਆਂ, ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਹੋਣਹਾਰ ਧੀਆਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੁੰਦੀਆਂ ਹਨ ਅਤੇ ਨੌਜਵਾਨਾਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ | ਇਸ ਮੌਕੇ ਨੰਦਨੀ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵੀ ਖ਼ੁਸ਼ੀ ਪ੍ਰਗਟ ਕੀਤੀ | ਸਮਾਗਮ ਦੌਰਾਨ ਡਾ. ਹੈਪੀ, ਰਾਣਾ ਧਰਮਪਾਲ ਸਮੇਤ ਹੋਰ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਬੁਰੀਆਂ ਅਲਾਮਤਾਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਅਹਿਮ ਰੋਲ- ਜਥੇ. ਅÏਲਖ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਇਕਾਈ ਤਖਤਗੜ੍ਹ ਦੀ ਮੀਟਿੰਗ ਦੌਰਾਨ ਹੋਈ ਨਵੀਂ ਚੋਣ
Ad Position 24