ਨੂਰਪੁਰ ਬੇਦੀ, 8 ਮਾਰਚ (ਰਾਜੇਸ਼ ਚੌਧਰੀ ਤਖਤਗੜ੍ਹ)-ਪਿੰਡ ਖੱਡ ਬਠਲੌਰ ਵਿਖੇ ਸਪੋਰਟਸ ਕਲੱਬ ਖੱਡ ਬਠਲੌਰ ਵਲੋਂ ਸ਼ਾਨਦਾਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | ਜਿਸ 'ਚ ਇਲਾਕੇ ਦੀਆਂ ਕਈ ਟੀਮਾਂ ਨੇ ਭਾਗ ਲਿਆ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਜਥੇ. ਜਰਨੈਲ ਸਿੰਘ ਅÏਲਖ ਨੇ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਤੇ ਭਾਗ ਲੈ ਰਹੀਆਂ ਟੀਮਾਂ ਨਾਲ ਕਲੱਬ ਵਲੋਂ ਉਨ੍ਹਾਂ ਦੀ ਜਾਣ-ਪਹਿਚਾਣ ਕਰਵਾਈ ਗਈ | ਉਨ੍ਹਾਂ ਖਿਡਾਰੀਆਂ ਨਾਲ ਮਿਲ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ | ਜਥੇ. ਅÏਲਖ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਦੌਰਾਨ ਜਥੇ ਅÏਲਖ ਵਲੋਂ ਟੂਰਨਾਮੈਂਟ ਦੇ ਪ੍ਰਬੰਧਕਾਂ ਨੂੰ 5100 ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਕਲੱਬ ਦੇ ਨੁਮਾਇੰਦਿਆਂ ਵਲੋਂ ਜਥੇ ਅÏਲਖ ਦਾ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਤੀਰਥ ਰਾਮ ਸਰਪੰਚ, ਪ੍ਰਕਾਸ਼ ਸੰਮਤੀ ਮੈਂਬਰ, ਗੁਰਿੰਦਰ ਸਿੰਘ ਥਾਣੇਦਾਰ, ਸੋਹਣ ਸਿੰਘ ਅਮਰੀਕਾ, ਪਰਮਾਨੰਦ ਸਰਪੰਚ, ਤੇਜਿੰਦਰ ਸਿੰਘ ਅਤੇ ਸਮੂਹ ਸਪੋਰਟਸ ਕਲੱਬ ਦੇ ਮੈਂਬਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |