ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਜੇ ਐਸ ਨਿੱਕੂਵਾਲ)- ਹੋਲੇ-ਮਹੱਲੇ ਦੀ ਸਫ਼ਲ ਸੰਪੂਰਨਤਾ ਉਪਰੰਤ ਪੁਰਾਤਨ ਰਵਾਇਤ ਅਨੁਸਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਪਾਲ ਸਿੰਘ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਟਿ-ਕੋਟਿ ਧੰਨਵਾਦ ਕੀਤਾ ਗਿਆ, ਉੱਥੇ ਹੀ ਹੋਲਾ ਮਹੱਲਾ ਸਮਾਗਮਾਂ ਦੌਰਾਨ ਨਿਸ਼ਕਾਮ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ 'ਸਿਰੋਪਾਓ' ਦੇ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜਥੇਦਾਰ ਗੜਗੱਜ ਨੇ ਕਿਹਾ ਕਿ ਇਹ ਸਾਰੇ ਪ੍ਰਬੰਧ ਸਿੱਖ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਹਿਯੋਗ ਨਾਲ ਕੀਤੇ ਗਏ | ਇਸ ਮੌਕੇ ਸਮੂਹ ਸਿੱਖ ਜਥੇਬੰਦੀਆਂ, ਦਲ-ਪੰਥਾਂ ਅਤੇ ਸਿੱਖ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਸੰਗਤੀ ਰੂਪ ਵਿਚ ਇਸ ਕਾਰਜ ਨੂੰ ਨੇਪਰੇ ਚਾੜਿ੍ਹਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਵਲੋਂ ਵੀ ਹੋਲਾ ਮਹੱਲਾ ਸਮਾਗਮਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਸਮੂਹ ਸਿੱਖ ਜਥੇਬੰਦੀਆਂ, ਦਲ-ਪੰਥਾਂ ਅਤੇ ਸਿੱਖ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਮਲਕੀਤ ਸਿੰਘ, ਮੈਨੇਜਰ ਸੁਖਬੀਰ ਸਿੰਘ ਕਲਮਾ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਅਮਰਜੀਤ ਸਿੰਘ, ਮੀਤ ਮੈਨੇਜਰ ਭੁਪਿੰਦਰ ਸਿੰਘ, ਸੂਚਨਾ ਅਫਸਰ ਹਰਪ੍ਰੀਤ ਸਿੰਘ, ਬਲਜਿੰਦਰ ਸਿੰਘ ਜੇ.ਈ., ਭਾਈ ਸਰਬਜੀਤ ਸਿੰਘ, ਭਾਈ ਦਿਲਬਾਗ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਜੋਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਪ੍ਰਤਾਪ ਸਿੰਘ, ਭਾਈ ਉਪਿੰਦਰਪਾਲ ਸਿੰਘ, ਜ਼ਸਵੀਰ ਸਿੰਘ ਸੂਰੇਵਾਲ, ਚੰਦਰਪਾਲ ਸਿੰਘ, ਭੁਪਿੰਦਰ ਸਿੰਘ, ਭਾਈ ਅਮਰਜੀਤ ਸਿੰਘ ਜਿੰਦਵੜੀ, ਜਗਨੰਦਨ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |