28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਬਰਿੰਦਰ ਕੁਮਾਰ ਗੋਇਲ ਵਲੋਂ ਸਿੰਚਾਈ ਦੇ ਪ੍ਰੋਜੈਕਟ ਦੀ ਜ਼ਮੀਨੀ ਜਾਂਚ ਲਈ ਪਿੰਡ ਛੱਜਾ ਦਾ ਦੌਰਾ

Ad Position 21
No active advertisement
ਅਜੀਤ ਡੈਸਕ 09-03-2026
ਨੂਰਪੁਰ ਬੇਦੀ, 8 ਮਾਰਚ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਕਿਸਾਨਾਂ ਨੂੰ ਪਹਿਲੀ ਵਾਰ ਸਿੰਚਾਈ ਲਈ ਸਤਲੁਜ ਦਰਿਆ ਦਾ ਪਾਣੀ ਪਹੁੰਚਾਉਣ ਲਈ ਤਿਆਰ ਕੀਤੇ ਗਏ ਮਹੱਤਵਪੂਰਨ ਪ੍ਰੋਜੈਕਟ ਦੀ ਜ਼ਮੀਨੀ ਪੱਧਰ 'ਤੇ ਜਾਂਚ ਕਰਨ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪਿੰਡ ਛੱਜਾ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਉਨ੍ਹਾਂ ਨੇ ਉਸ ਸਥਾਨ ਦਾ ਮੌਕਾ ਮੁਆਇਨਾ ਕੀਤਾ, ਜਿੱਥੋਂ ਸਤਲੁਜ ਦਰਿਆ ਤੋਂ ਪਾਣੀ ਚੁੱਕ ਕੇ ਬਲਾਕ ਨੂਰਪੁਰ ਬੇਦੀ ਦੇ ਵੱਖ-ਵੱਖ ਪਿੰਡਾਂ ਤੱਕ ਸਿੰਚਾਈ ਲਈ ਪਹੁੰਚਾਇਆ ਜਾਣਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ, ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀ ਅਤੇ ਇਲਾਕੇ ਦੇ ਹੋਰ ਪ੍ਰਤੀਨਿਧੀ ਵੀ ਮੌਜੂਦ ਸਨ | ਦੌਰੇ ਦੌਰਾਨ ਮੰਤਰੀ ਗੋਇਲ ਨੇ ਪ੍ਰੋਜੈਕਟ ਨਾਲ ਸੰਬੰਧਿਤ ਸਥਾਨਾਂ ਦਾ ਜਾਇਜ਼ਾ ਲੈਂਦੇ ਹੋਏ ਅਧਿਕਾਰੀਆਂ ਨਾਲ ਤਕਨੀਕੀ ਅਤੇ ਪ੍ਰਸ਼ਾਸਕੀ ਪੱਖਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਮੰਤਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਯੋਜਨਾ ਦੇ ਪਹਿਲੇ ਪੜਾਅ ਲਈ ਲਗਭਗ 36.5 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ | ਇਸ ਪ੍ਰੋਜੈਕਟ ਤਹਿਤ ਪਿੰਡ ਛੱਜਾ ਨੇੜੇ ਸਤਲੁਜ ਦਰਿਆ ਤੋਂ ਪਾਣੀ ਚੁੱਕ ਕੇ ਸਟੋਰੇਜ ਟੈਂਕਾਂ ਵਿਚ ਇਕੱਠਾ ਕੀਤਾ ਜਾਵੇਗਾ ਅਤੇ ਉੱਥੋਂ ਪਾਈਪ-ਲਾਈਨਾਂ ਰਾਹੀਂ ਵੱਖ-ਵੱਖ ਪਿੰਡਾਂ ਤੱਕ ਸਿੰਚਾਈ ਲਈ ਪਹੁੰਚਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਪਾਣੀ ਦੇ ਸਟੋਰੇਜ ਲਈ ਦੋ ਵੱਡੇ ਟੈਂਕ ਬਣਾਏ ਜਾਣਗੇ, ਜਿਨ੍ਹਾਂ ਵਿਚੋਂ ਇੱਕ ਅਬਿਆਣਾ ਖੁਰਦ ਅਤੇ ਦੂਜਾ ਭੱਟੋ ਪਿੰਡ ਵਿਚ ਬਣੇਗਾ | ਉਨ੍ਹਾਂ ਅੱਗੇ ਦੱਸਿਆ ਕਿ ਪਹਿਲੇ ਪੜਾਅ ਵਿਚ ਅਬਿਆਣਾ ਕਲਾਂ, ਅਬਿਆਣਾ ਖੁਰਦ, ਚੋਂਤਾ, ਛੱਜਾ, ਬਜਰੂੜ, ਭੱਟੋ, ਨੰਗਲ, ਮਾਧੋਪੁਰ ਅਤੇ ਸਰਥਲੀ ਸਮੇਤ 9 ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਲਗਭਗ 90 ਪਿੰਡਾਂ ਦਾ ਜ਼ਮੀਨੀ ਪੱਧਰ 'ਤੇ ਸਰਵੇ ਕਰਵਾਇਆ ਗਿਆ ਹੈ ਅਤੇ ਮਾਹਿਰਾਂ ਦੀ ਸਲਾਹ ਨਾਲ ਪੂਰੇ ਬਲਾਕ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਨੂੰ ਪੜਾਅ ਵਾਰ ਲਾਗੂ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਨੂਰਪੁਰ ਬੇਦੀ ਦੇ ਕਿਸਾਨ ਲੰਬੇ ਸਮੇਂ ਤੋਂ ਇਸ ਗੱਲ ਦੀ ਉਡੀਕ ਕਰ ਰਹੇ ਸਨ ਕਿ ਸਤਲੁਜ ਦਰਿਆ ਦੇ ਨੇੜੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਦੇ ਖੇਤਾਂ ਤੱਕ ਸਿੰਚਾਈ ਲਈ ਪਾਣੀ ਨਹੀਂ ਪਹੁੰਚਦਾ ਸੀ | ਹੁਣ ਸਰਕਾਰ ਵੱਲੋਂ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਮਿਲਣ ਨਾਲ ਇਲਾਕੇ ਦੇ ਕਿਸਾਨਾਂ ਦੀ ਇੱਕ ਵੱਡੀ ਮੰਗ ਪੂਰੀ ਹੋਣ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਦਿਵਸ ਮੌਕੇ ਬਜਟ ਦੇ ਵੱਡੇ ਐਲਾਨ ਸੁਣਨ ਲਈ ਰੋਪੜ 'ਚ ਮਹਿਲਾਵਾਂ ਦਾ ਇਕੱਠ ਅਗਲੀ ਖ਼ਬਰ ਹੋਲੇ ਮਹੱਲੇ ਦੇ ਸਫਲਤਾ ਪੂਰਵਕ ਸੰਪੰਨ ਹੋਣ 'ਤੇ ਗੁਰਮਤਿ ਸਮਾਗਮ ਕਰਵਾਇਆ
Ad Position 24