28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮਹਿਲਾ ਦਿਵਸ ਮੌਕੇ ਬਜਟ ਦੇ ਵੱਡੇ ਐਲਾਨ ਸੁਣਨ ਲਈ ਰੋਪੜ 'ਚ ਮਹਿਲਾਵਾਂ ਦਾ ਇਕੱਠ

Ad Position 21
No active advertisement
ਅਜੀਤ ਡੈਸਕ 09-03-2026
ਰੂਪਨਗਰ, 8 ਮਾਰਚ (ਸਤਨਾਮ ਸਿੰਘ ਸੱਤੀ)-ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮਹਿਲਾਵਾਂ ਲਈ ਕੀਤੀ ਗਈ ਵੱਡੀ ਘੋਸ਼ਣਾ ਸੁਣਨ ਲਈ ਕੈਨਾਲ ਰੈਸਟ ਹਾਊਸ ਰੋਪੜ ਵਿਖੇ ਮਹਿਲਾਵਾਂ ਦਾ ਵੱਡਾ ਇਕੱਠ ਕੀਤਾ ਗਿਆ | ਵੱਡੀਆਂ ਸਕਰੀਨਾਂ ਰਾਹੀਂ ਬਜਟ ਦਾ ਲਾਈਵ ਪ੍ਰਸਾਰਨ ਦਿਖਾਇਆ ਗਿਆ, ਜਿਸ ਨੂੰ ਦੇਖਣ ਲਈ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਤੋਂ ਆਈਆਂ ਮਹਿਲਾਵਾਂ ਨੇ ਉਤਸ਼ਾਹ ਨਾਲ ਭਾਗ ਲਿਆ | ਬਜਟ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ Tਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾU ਦਾ ਐਲਾਨ ਕੀਤਾ ਗਿਆ, ਜਿਸ ਅਧੀਨ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਐਸ.ਸੀ. ਵਰਗ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੇਣ ਦਾ ਐਲਾਨ ਕੀਤਾ ਗਿਆ | ਇਹ ਐਲਾਨ ਹੁੰਦੇ ਹੀ ਮਹਿਲਾਵਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਅਤੇ ਉਨ੍ਹਾਂ ਨੇ ਤਾੜੀਆਂ ਵਜਾ ਕੇ ਆਪਣੀ ਖ਼ੁਸ਼ੀ ਪ੍ਰਗਟ ਕੀਤੀ | ਇਸ ਮੌਕੇ ਮਹਿਲਾ ਵਿੰਗ ਦੇ ਸਮਾਗਮ ਵਿਚ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਧਰਮ-ਪਤਨੀ ਨਿਸ਼ਾ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਮਹਿਲਾਵਾਂ ਨੂੰ ਮਹਿਲਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਸ਼ਕਤੀਕਰਨ ਅਤੇ ਆਰਥਿਕ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਬਜਟ ਨੇ ਕਿਸਾਨਾਂ ਨੂੰ ਕੀਤਾ ਨਿਰਾਸ਼- ਭੜੀ ਅਗਲੀ ਖ਼ਬਰ ਬਰਿੰਦਰ ਕੁਮਾਰ ਗੋਇਲ ਵਲੋਂ ਸਿੰਚਾਈ ਦੇ ਪ੍ਰੋਜੈਕਟ ਦੀ ਜ਼ਮੀਨੀ ਜਾਂਚ ਲਈ ਪਿੰਡ ਛੱਜਾ ਦਾ ਦੌਰਾ
Ad Position 24