ਨੰਗਲ, 8 ਮਾਰਚ (ਪ੍ਰੀਤਮ ਸਿੰਘ ਬਰਾਰੀ)-ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਅੱਜ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ 'ਤੇ ਆਪਣੀ ਪ੍ਰਤੀ ਕਿਰਿਆ ਜਾਹਰ ਕਰਦਿਆਂ ਆਖਿਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਆਖ਼ਰੀ ਬਜਟ ਝੂਠ ਦਾ ਪੁਲੰਦਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗੱਲ ਸਿਰਫ਼ ਲਾਲੀਪਾਪ ਤੋਂ ਇਲਾਵਾ ਕੁੱਝ ਨਹੀਂ ਹੈ | ਕਿਉਂਕਿ ਇਸ ਵਿਚ ਸ਼ਰਤਾਂ ਹੀ ਕਾਫ਼ੀ ਰੱਖੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਝਾੜੂ ਸਰਕਾਰ ਪੰਜਾਬ ਦੀਆਂ ਅÏਰਤਾਂ ਨੂੰ 4 ਸਾਲ ਦਾ ਬਕਾਇਆ 48000 ਰੁਪਏ ਦੇਣ ਦੀ ਥਾਂ ਤੇ ਮਹਿਜ਼ 2,-3 ਹਜ਼ਾਰ ਰੁਪਏ ਹੀ ਦੇਣ ਜਾ ਰਹੀ ਹੈ | ਜੋ ਕਿ ਪੰਜਾਬ ਦੀਆਂ ਮਹਿਲਾਵਾਂ ਨਾਲ ਵੱਡਾ ਧੋਖਾ ਹੈ |