28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਡਾ. ਸੁਭਾਸ਼ ਸ਼ਰਮਾ ਨੇ ਮੋਗਾ ਰੈਲੀ ਲਈ ਭਾਜਪਾ ਵਰਕਰਾਂ ਨੂੰ ਕੀਤਾ ਉਤਸ਼ਾਹਿਤ

Ad Position 21
No active advertisement
ਅਜੀਤ ਡੈਸਕ 09-03-2026
ਸ੍ਰੀ ਅਨੰਦਪੁਰ ਸਾਹਿਬ, 8 ਮਾਰਚ (ਜੇ ਐਸ ਨਿੱਕੂਵਾਲ)-14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਭਾਜਪਾ ਰੈਲੀ ਸਬੰਧੀ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਵਲੋਂ ਪਿੰਡ ਕੋਟਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਇਕੱਠੇ ਕੰਮ ਕਰਨ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਸੀਨੀਅਰ ਭਾਜਪਾ ਆਗੂ ਰੈਲੀ ਵਿਚ ਸ਼ਾਮਿਲ ਹੋ ਰਹੇ ਹਨ | ਜਿਸ ਨਾਲ ਇਹ ਸਮਾਗਮ ਪੰਜਾਬ ਦੀ ਰਾਜਨੀਤਿਕ ਅਤੇ ਵਿਕਾਸ ਦੀ ਦਿਸ਼ਾ ਨੂੰ ਆਕਾਰ ਦੇਣ ਦਾ ਇੱਕ ਮਹੱਤਵਪੂਰਨ ਮੌਕਾ ਬਣ ਰਿਹਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਕੇਂਦਰ ਸਰਕਾਰ ਦੀਆਂ ਕਈ ਲੋਕ ਭਲਾਈ ਯੋਜਨਾਵਾਂ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾ ਰਹੀਆਂ ਹਨ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾ. ਪਰਮਿੰਦਰ ਸ਼ਰਮਾ, ਇੰਚਾਰਜ ਕਰਨਵੀਰ ਸਿੰਘ ਟੌਹੜਾ, ਸਾਬਕਾ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਭਾਜਪਾ ਦੇ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ, ਜਨਰਲ ਸਕੱਤਰ ਮੁਕੇਸ਼ ਨੱਡਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਕ੍ਰਾਂਤੀ ਲਈ 19,279 ਕਰੋੜ ਰੁਪਏ ਰੱਖਣੇ ਸ਼ਲਾਘਾਯੋਗ- ਅੱਤਰੀ ਅਗਲੀ ਖ਼ਬਰ ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਤੇ ਨਵਾਂ ਨੰਗਲ ਦੀ ਵਿਸ਼ੇਸ਼ ਮੀਟਿੰਗ
Ad Position 24