28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਸਿੱਖਿਆ ਕ੍ਰਾਂਤੀ ਲਈ 19,279 ਕਰੋੜ ਰੁਪਏ ਰੱਖਣੇ ਸ਼ਲਾਘਾਯੋਗ- ਅੱਤਰੀ

Ad Position 21
No active advertisement
ਅਜੀਤ ਡੈਸਕ 09-03-2026
ਨੰਗਲ, 8 ਮਾਰਚ (ਗੁਰਪ੍ਰੀਤ ਸਿੰਘ ਗਰੇਵਾਲ)- ਪਰਵਾਸੀ ਪੰਜਾਬੀ ਸ੍ਰੀ ਅਵਿਨਾਸ਼ ਅੱਤਰੀ ਨੇ ਬਜਟ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਲਈ 19,279 ਕਰੋੜ ਰੁਪਏ ਰੱਖਣਾ ਬਹੁਤ ਹੀ ਸ਼ਲਾਘਾਯੋਗ ਹੈ | ਇਸ ਰਾਸ਼ੀ ਨਾਲ ਨਾ ਸਿਰਫ਼ ਸਿੱਖਿਆ ਸੰਸਥਾਵਾਂ ਦਾ ਵਿਕਾਸ ਹੋਵੇਗਾ, ਸਗੋਂ ਬਿਹਤਰ ਨਤੀਜੇ ਵੀ ਸਾਹਮਣੇ ਆਉਣਗੇ | ਇਹ ਬੜੀ ਹੀ ਖ਼ੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਮੁਹਾਲੀ ਦੀ ਮਾਈ ਭਾਗੋ ਟਰੇਨਿੰਗ ਸੰਸਥਾ ਵਾਂਗੂ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਦੀ ਯਾਦ 'ਚ ਇਕ ਸੰਸਥਾ ਕਾਇਮ ਕਰਨ ਦਾ ਫ਼ੈਸਲਾ ਕੀਤਾ ਹੈ ਜਿਸ ਨਾਲ ਪੰਜਾਬੀ ਨੌਜਵਾਨਾਂ ਨੂੰ ਫ਼ੌਜ ਵਿਚ ਭਰਤੀ ਹੋਣ ਦੀ ਟਰੇਨਿੰਗ ਦਿੱਤੀ ਜਾਵੇਗੀ | ਇਹ ਵੀ ਸਵਾਗਤਯੋਗ ਹੈ ਕਿ ਇਹ ਬਜਟ ਅਪਰਾਧੀਆਂ ਨੂੰ ਚੰਗਾ ਨਾਗਰਿਕ ਬਣਾਵੇਗਾ, ਕਿਉਂਕਿ ਜੇਲ੍ਹਾਂ 'ਚ ਵੀ ਤਕਨੀਕੀ ਸੰਸਥਾਵਾਂ ਸਥਾਪਿਤ ਕੀਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ 10 ਲੱਖ ਰਾਸ਼ਨ ਕਾਰਡ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ- ਯੋਗੇਸ਼ ਸੱਚਦੇਵਾ <br/> ਅਗਲੀ ਖ਼ਬਰ ਡਾ. ਸੁਭਾਸ਼ ਸ਼ਰਮਾ ਨੇ ਮੋਗਾ ਰੈਲੀ ਲਈ ਭਾਜਪਾ ਵਰਕਰਾਂ ਨੂੰ ਕੀਤਾ ਉਤਸ਼ਾਹਿਤ
Ad Position 24