28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭਾਜਪਾ ਦੀ 14 ਦੀ ਮੋਗਾ ਰੈਲੀ ਇਤਿਹਾਸਕ ਹੋਵੇਗੀ-ਭਾਜਪਾ ਆਗੂ <br/>

Ad Position 21
No active advertisement
ਅਜੀਤ ਡੈਸਕ 09-03-2026
ਢੇਰ, 8 ਮਾਰਚ (ਸ਼ਿਵ ਕੁਮਾਰ ਕਾਲੀਆ)-ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਵਿਖੇ 14 ਮਾਰਚ ਨੂੰ ਹੋਣ ਜਾ ਰਹੀ ਵਿਸ਼ਾਲ ਰੈਲੀ ਇਤਿਹਾਸਿਕ ਹੋਵੇਗੀ, ਇਹਨਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਭਾਜਪਾ ਆਗੂ ਡਾ. ਦਿਨੇਸ਼ ਜੋਸ਼ੀ ਅਤੇ ਭਾਜਪਾ ਪਾਰਟੀ ਦੇ ਮੰਡਲ ਪ੍ਰਧਾਨ ਮੋਹਿਤ ਸ਼ਰਮਾ ਵਲੋਂ ਢੇਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ ਗਿਆ | ਆਗੂਆਂ ਨੇ ਕਿਹਾ ਕਿ ਇਸ ਰੈਲੀ 'ਚ ਇਲਾਕੇ ਦੇ ਵੱਡੀ ਗਿਣਤੀ 'ਚ ਪਾਰਟੀ ਵਰਕਰ ਸ਼ਾਮਿਲ ਹੋਣਗੇ, ਜਿਸ ਪ੍ਰਤੀ ਪਾਰਟੀ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫੇਲ੍ਹ ਨਜ਼ਰ ਆ ਰਹੀ ਹੈ ਇਸ ਸਰਕਾਰ ਨੇ ਪੰਜਾਬ ਨੂੰ ਵੱਡਾ ਕਰਜ਼ਾਈ ਕਰਕੇ ਰੱਖ ਦਿੱਤਾ ਹੈ ਤੇ ਪੰਜਾਬ ਕਾਲੇ ਦੌਰ 'ਚੋਂ ਗੁਜ਼ਰ ਰਿਹਾ ਹੈ | ਅਜਿਹੇ ਹਾਲਤਾਂ ਦੇ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਪੰਜਾਬ ਦੇ ਮਾੜੇ ਹਾਲਾਤਾਂ 'ਤੇ ਮਲ੍ਹਮ ਦਾ ਕੰਮ ਕਰੇਗੀ, ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਕਰਜ਼ਾ ਚੁੱਕ ਚੁੱਕ ਕੇ ਪੰਜਾਬ ਦੇ ਜੰਮ ਦੇ ਬੱਚਿਆਂ ਨੂੰ ਵੀ ਕਰਜ਼ਾਈ ਕਰ ਦਿੱਤਾ ਹੈ | ਜਦੋਂ ਕਿ ਪੰਜਾਬ ਦਾ ਨਸ਼ਾ ਮੁਕਤ, ਭਿ੍ਸ਼ਟਾਚਾਰ ਮੁਕਤ, ਕਰਜ਼ਾ ਮੁਕਤ, ਗੁੰਡਾਗਰਦੀ ਮੁਕਤ ਆਦੀ ਪੰਜਾਬ ਸਿਰਜਣ ਦਾ ਸੰਕਲਪ ਸੀ |

Ad Position 22
No active advertisement
ਪਿਛਲੀ ਖ਼ਬਰ ਬਜਟ ਰਾਹੀਂ ਪੰਜਾਬ ਸਰਕਾਰ ਨੇ ਆਪਣੇ ਸਾਰੇ ਵਾਅਦੇ ਕੀਤੇ ਪੂਰੇ-ਚੇਅਰਮੈਨ ਸਹੇੜੀ <br/> ਅਗਲੀ ਖ਼ਬਰ 10 ਲੱਖ ਰਾਸ਼ਨ ਕਾਰਡ ਬਣਾਉਣ ਦਾ ਫ਼ੈਸਲਾ ਸ਼ਲਾਘਾਯੋਗ- ਯੋਗੇਸ਼ ਸੱਚਦੇਵਾ <br/>
Ad Position 24