28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਜੇਤੇਵਾਲ 'ਚ ਲਾਲਪੁਰਾ ਵਲੋਂ ਮੋਗਾ ਰੈਲੀ ਲਈ ਲਾਮਬੰਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 09-03-2026
ਨੂਰਪੁਰ ਬੇਦੀ, 8 ਮਾਰਚ (ਵਿੰਦਰਪਾਲ ਝਾਂਡੀਆਂ)-ਪਿੰਡ ਜੇਤੇਵਾਲ ਵਿਖੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਸਬੰਧੀ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਮੀਟਿੰਗ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਕੀਤੀ, ਜਿਸ 'ਚ ਵੱਡੀ ਗਿਣਤੀ 'ਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਹਿੱਸਾ ਲਿਆ | ਮੀਟਿੰਗ ਦੌਰਾਨ ਰੈਲੀ ਦੀਆਂ ਤਿਆਰੀਆਂ ਅਤੇ ਲਾਮਬੰਦੀ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ 'ਤੇ ਨਾਕਾਮ ਰਹੀ ਹੈ | ਲਾਲਪੁਰਾ ਨੇ ਕਿਹਾ ਕਿ 14 ਮਾਰਚ ਨੂੰ ਮੋਗਾ ਵਿਚ ਹੋਣ ਵਾਲੀ ਅਮਿਤ ਸ਼ਾਹ ਦੀ ਰੈਲੀ ਇਤਿਹਾਸਕ ਹੋਵੇਗੀ | ਇਸ ਮੌਕੇ ਰਾਕੇਸ਼ ਕੁਮਾਰ ਗੋਜਾ ਅਤੇ ਮੰਡਲ ਪ੍ਰਧਾਨ ਨਵੀਨ ਕੁਮਾਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬੈਂਸ ਦੇ ਗ੍ਰਹਿ ਗੰਭੀਰਪੁਰ 'ਚ ਬਜਟ ਦਾ ਲਾਈਵ ਪ੍ਰਸਾਰਣ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਇਕੱਤਰਤਾ
Ad Position 24