ਨੂਰਪੁਰ ਬੇਦੀ, 8 ਮਾਰਚ (ਵਿੰਦਰਪਾਲ ਝਾਂਡੀਆਂ)-ਸਿੱਧ ਬਾਬਾ ਬਾਲਕ ਨਾਥ ਸੇਵਾ ਸੁਸਾਇਟੀ ਵਲੋਂ ਬਾਬਾ ਬਾਲਕ ਨਾਥ ਮੰਦਰ ਟਿੱਬਾ ਟੱਪਰੀਆਂ ਵਿਖੇ ਕਰਵਾਈ ਜਾ ਰਹੀ ਸ੍ਰੀਮਦ ਭਾਗਵਤ ਕਥਾ ਦੌਰਾਨ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਮੰਦਰ ਕਮੇਟੀ ਅਤੇ ਸੇਵਾ ਸੁਸਾਇਟੀ ਦੇ ਮੈਂਬਰਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ | ਪ੍ਰਸਿੱਧ ਕਥਾਵਾਚਕ ਸਵਾਮੀ ਅਤੁੱਲ ਕਿ੍ਸ਼ਨ ਨੇ ਸ਼੍ਰੀਮਦ ਭਾਗਵਤ ਕਥਾ ਦਾ ਵਿਸਥਾਰ ਨਾਲ ਵਰਣਨ ਕੀਤਾ | ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿਚ ਭਾਈਚਾਰਾ, ਸਦਭਾਵਨਾ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਕਰਦੇ ਹਨ | ਇਸ ਮੌਕੇ ਬਾਬੂ ਕਸ਼ਮੀਰੀ ਹਰੀਪੁਰ, ਸਰਪੰਚ ਲਾਲਾ ਸਤੀਸ਼ ਕੁਮਾਰ ਸੋਨੂੰ, ਐਮ.ਸੀ ਰਾਜੂ ਸਤਿਆਲ, ਭਾਗ ਕੁਮਾਰ ਸੋਨੀ, ਦਾਰਾ ਸਿੰਘ, ਜਸ਼ਨ ਕੁਮਾਰ ਅਤੇ ਡਾ. ਭਜਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਹਾਜ਼ਰ ਸੀ |