29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਕਰਨ ਸੰਬੰਧੀ ਹਦਾਇਤਾਂ

Ad Position 21
No active advertisement
ਅਜੀਤ ਡੈਸਕ 10-03-2026
ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਦੀ ਯੂਨੀਅਨਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਅਧਿਕਾਰਾਂ ਨੂੰ ਮੁਹੱਈਆ ਕਰਵਾਉਣਾ ਸਫ਼ਾਈ ਕਰਮਚਾਰੀ ਕਮਿਸ਼ਨ ਦੀ ਪਹਿਲੀ ਜਿੰਮੇਵਾਰੀ ਹੈ, ਜਿਸ ਲਈ ਸਫ਼ਾਈ ਕਰਮਚਾਰੀਆਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਅਧਿਕਾਰੀਆਂ ਉੱਤੇ ਕਮਿਸ਼ਨ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਾਈਸ ਚੇਅਰਮੈਨ ਸ਼੍ਰੀ ਸੁਰਿੰਦਰ ਕਲਿਆਣ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਲੋਂ ਬਣਾਏ ਨਿਯਮਾਂ ਅਤੇ ਕਿਰਤ ਕਾਨੂੰਨਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦੁਆਰਾ ਨਿਸ਼ਚਿਤ ਕੀਤੀਆਂ ਗਈਆਂ ਦਰਾਂ ਅਨੁਸਾਰ ਹੀ ਤਨਖਾਹ ਅਤੇ ਭੱਤੇ ਦਿੱਤੇ ਜਾਣ | ਵਾਈਸ ਚੇਅਰਮੈਨ ਸੁਰਿੰਦਰ ਕਲਿਆਣ ਨੇ ਸਥਾਨਕ ਸਰਕਾਰਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਸਿਹਤ ਸੰਬੰਧੀ ਮੈਡੀਕਲ ਕੈਂਪ ਲਗਾਏ ਜਾਣ ਤੇ ਜੇਕਰ ਕਿਸੇ ਥਾਂ ਤੇ ਇਨ੍ਹਾਂ ਮੁਲਾਜ਼ਮਾਂ ਦੀ ਡਿਊਟੀ ਲੱਗਦੀ ਹੈ ਤਾਂ ਇਨ੍ਹਾਂ ਦੇ ਟਰਾਂਸਪੋਰਟ ਦਾ ਪ੍ਰਬੰਧ ਜ਼ਰੂਰ ਕੀਤਾ ਜਾਵੇ | ਉਨ੍ਹਾਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਗੱਲ ਦਾ ਵਿਸ਼ੇਸ਼ ਤੌਰ 'ਤੇ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਸਫ਼ਾਈ ਕਰਮਚਾਰੀ ਕੋਲੋ ਮੈਨੂਅਲ ਸਫ਼ਾਈ ਨਾ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਸਬੰਧਿਤ ਵਿਭਾਗਾਂ ਕੋਲੋਂ ਉਨ੍ਹਾਂ ਦਾ ਹੱਲ ਕਰਵਾਏਗਾ ਅਤੇ ਜੇਕਰ ਕਿਸੇ ਵੀ ਸਫ਼ਾਈ ਕਰਮਚਾਰੀ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ | ਮੀਟਿੰਗ ਦੇ ਅਖੀਰ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਵਾਈਸ ਚੇਅਰਮੈਨ ਨੂੰ ਭਰੋਸਾ ਦਵਾਇਆ ਕਿ ਤੁਹਾਡੇ ਵਲੋ ਜੋ ਵੀ ਹਦਾਇਤਾਂ ਕੀਤੀਆਂ ਗਈਆਂ ਹਨ, ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ ਅਤੇ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਤਹਿਸੀਲਦਾਰ ਰੂਪਨਗਰ ਹਰਸਿਮਰਨ ਸਿੰਘ, ਡੀ.ਐਸ.ਪੀ. ਕੁਲਭੂਸ਼ਣ, ਐਸ.ਐਮ.ਓ. ਡਾ. ਅਮਰਜੀਤ, ਕਾਰਜ ਸਾਧਕ ਅਫ਼ਸਰ ਰੂਪਨਗਰ ਅਸ਼ੋਕ ਕੁਮਾਰ, ਕਾਰਜ ਸਾਧਕ ਅਫ਼ਸਰ ਸ੍ਰੀ ਚਮਕੌਰ ਸਾਹਿਬ ਗੁਰਬਖਸ਼ ਸਿੰਘ ਸੰਧੂ, ਕਾਰਜ ਸਾਧਕ ਅਫ਼ਸਰ ਮੋਰਿੰਡਾ ਰਵੀ ਜਿੰਦਲ ਅਤੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ, ਰੂਪਨਗਰ ਦੇ ਪ੍ਰਧਾਨ ਅਜੈ ਕੁਮਾਰ ਭੱਟੀ, ਕੀਰਤਪੁਰ ਸਾਹਿਬ ਦੇ ਪ੍ਰਧਾਨ ਜਸਵੀਰ ਸਿੰਘ, ਨੰਗਲ ਦੇ ਪ੍ਰਧਾਨ ਰੇਸ਼ਮਾ, ਮੋਰਿੰਡਾ ਦੇ ਪ੍ਰਧਾਨ ਰਾਮ ਪ੍ਰਸਾਦ, ਨੰਗਲ ਦੇ ਪ੍ਰਧਾਨ ਮੁਕੇਸ਼, ਸੈਕਟਰੀ ਨੰਗਲ ਰਾਜ ਕੁਮਾਰ, ਮਨਿੰਦਰ ਸਮੇਤ ਵੱਡੀ ਗਿਣਤੀ ਵਿਚ ਸਫ਼ਾਈ ਕਰਮਚਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਦੀ ਮੰਗ 'ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਨੂਰਪੁਰ ਬੇਦੀ ਇਲਾਕੇ 'ਚ ਬੋਟਿੰਗ ਪ੍ਰੋਜੈਕਟ ਨੂੰ... ਅਗਲੀ ਖ਼ਬਰ ਨਗਰ ਕੌਂਸਲ ਦੀ ਮਾਸਿਕ ਮੀਟਿੰਗ 'ਚ 18 ਮਤੇ ਪਾਸ, ਗਊਸ਼ਾਲਾ ਦੀ ਗ੍ਰਾਂਟ ਕੀਤੀ ਦੁੱਗਣੀ
Ad Position 24