29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਧਾਇਕ ਐਡਵੋਕੇਟ ਚੱਢਾ ਦੀ ਮੰਗ 'ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਨੂਰਪੁਰ ਬੇਦੀ ਇਲਾਕੇ 'ਚ ਬੋਟਿੰਗ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ

Ad Position 21
No active advertisement
ਅਜੀਤ ਡੈਸਕ 10-03-2026
ਨੂਰਪੁਰ ਬੇਦੀ, 9 ਮਾਰਚ (ਵਿੰਦਰਪਾਲ ਝਾਂਡੀਆਂ)-ਪੰਜਾਬ ਸਰਕਾਰ ਵਲੋਂ ਰਾਜ ਵਿਚ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਪੁਰਜ਼ੋਰ ਮੰਗ ਤੇ ਨੂਰਪੁਰ ਬੇਦੀ ਇਲਾਕੇ ਲਈ ਇੱਕ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ | ਪੰਜਾਬ ਦੇ ਜਲ ਸਰੋਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨੂਰਪੁਰ ਬੇਦੀ ਦੇ ਪਿੰਡ ਸ਼ਾਹਪੁਰ ਬੇਲਾ ਵਿਖੇ ਸਤਲੁਜ ਦਰਿਆ ਵਿਚ ਬੋਟਿੰਗ ਕੇਂਦਰ ਤੇ ਜਿੱਥੇ ਡੰਗੇ ਲਗਾਏ ਗਏ ਹਨ, ਉੱਥੇ ਵਿਸ਼ੇਸ਼ ਸੈਰਗਾਹ ਸਥਾਪਿਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ | ਇਹ ਐਲਾਨ ਉਨ੍ਹਾਂ ਨੇ ਨੂਰਪੁਰ ਬੇਦੀ ਦੌਰੇ ਦੌਰਾਨ ਇੱਕ ਸਮਾਗਮ ਵਿਚ ਸੰਬੋਧਨ ਕਰਦੇ ਹੋਏ ਕੀਤਾ | ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨੂਰਪੁਰ ਬੇਦੀ ਇਲਾਕਾ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ | ਉਨ੍ਹਾਂ ਕਿਹਾ ਕਿ ਸ਼ਾਹਪੁਰ ਬੇਲਾ ਵਿਖੇ ਸਤਲੁਜ ਦਰਿਆ ਵਿਚ ਬੋਟਿੰਗ ਸੈਂਟਰ ਸ਼ੁਰੂ ਕੀਤਾ ਜਾਵੇ | ਵਿਧਾਇਕ ਦੀ ਇਸ ਮੰਗ 'ਤੇ ਗੌਰ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਵੱਖ-ਵੱਖ ਖੇਤਰਾਂ ਵਿਚ ਟੂਰਿਜ਼ਮ ਦੇ ਵਿਕਾਸ ਲਈ ਠੋਸ ਕਦਮ ਚੁੱਕ ਰਹੀ ਹੈ | ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਅਤੇ ਇਸਦੇ ਆਲੇ ਦੁਆਲੇ ਦਾ ਇਲਾਕਾ ਕੁਦਰਤੀ ਧਰਾਤਲ, ਹਰੀਭਰੀ ਵਾਤਾਵਰਣੀ ਸੁੰਦਰਤਾ ਅਤੇ ਸਤਲੁਜ ਦਰਿਆ ਦੀ ਮੌਜੂਦਗੀ ਕਾਰਨ ਸੈਲਾਨੀਆਂ ਲਈ ਵੱਡਾ ਆਕਰਸ਼ਣ ਬਣ ਸਕਦਾ ਹੈ | ਇਸ ਸੰਭਾਵਨਾ ਨੂੰ ਦੇਖਦੇ ਹੋਏ ਸਰਕਾਰ ਵਲੋਂ ਇੱਥੇ ਟੂਰਿਜ਼ਮ ਸੰਬੰਧੀ ਢਾਂਚਾ ਤਿਆਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇਗਾ | ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਸ਼ਾਹਪੁਰ ਬੇਲਾ ਵਿਖੇ ਬੋਟਿੰਗ ਕੇਂਦਰ ਦੀ ਸਥਾਪਨਾ ਨਾਲ ਨਾ ਕੇਵਲ ਸੈਰ-ਸਪਾਟੇ ਨੂੰ ਬੜਾਵਾ ਮਿਲੇਗਾ, ਸਗੋਂ ਸਥਾਨਕ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ | ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪੰਜਾਬ ਦੇ ਕੁਦਰਤੀ ਅਤੇ ਇਤਿਹਾਸਕ ਸਥਾਨਾਂ ਨੂੰ ਟੂਰਿਜ਼ਮ ਨਾਲ ਜੋੜ ਕੇ ਸਥਾਨਕ ਆਰਥਿਕਤਾ ਨੂੰ ਮਜ਼ਬੂਤ ਕੀਤਾ ਜਾਵੇ | ਦੱਸਣਯੋਗ ਹੈ ਕਿ ਇਸ ਪ੍ਰੋਜੈਕਟ ਸਬੰਧੀ ਕੈਬਿਨਟ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਸੋਮਵਾਰ ਨੂੰ ਟੈਂਡਰ ਲੱਗ ਚੁੱਕਾ ਹੈ ਅਤੇ ਜੂਨ ਜੁਲਾਈ ਮਹੀਨੇ ਤੱਕ ਇੱਥੇ ਬੋਟਿੰਗ ਸੈਂਟਰ ਸਥਾਪਿਤ ਹੋ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ਼ਰਾਜ ਸੈਣੀ, ਜ਼ਿਲ੍ਹਾ ਪਰਿਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਸਰਪੰਚ ਅਵਤਾਰ ਸਿੰਘ ਕੂਨਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਮੋਹਬਤਰ ਵਿਅਕਤੀਆਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਆਦੇਸ਼ਾਂ ਦੀ ਪਾਲਣਾ ਕਰਨ ਸੰਬੰਧੀ ਹਦਾਇਤਾਂ
Ad Position 24