ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਬਜਟ ਪੂਰੀ ਤਰ੍ਹਾਂ ਨਾਲ ਦਿਸ਼ਾਹੀਣ ਤੇ ਨਿਰਾਸ਼ਾਜਨਕ ਹੈ, ਜਿਸ ਕਾਰਨ ਲੋਕਾਂ ਨੂੰ ਨਿਰਾਸ਼ਾ ਹੋਈ ਹੈ | ਉਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਬਜਟ ਵਿਚ ਆਮ ਆਦਮੀ, ਕਿਸਾਨਾਂ, ਮੁਲਾਜ਼ਮਾਂ ਤੇ ਨੌਜਵਾਨਾਂ ਲਈ ਕੁੱਝ ਵੀ ਨਹੀਂ ਹੈ | ਉਨ੍ਹਾਂ ਕਿਹਾ ਕਿ ਸਰਕਾਰ ਸੇਵਾਵਾਂ ਦੇ ਨਾਮ ਤੇ ਕਰੋੜਾਂ ਰੁਪਏ ਦਾ ਖਰਚ ਇਸ਼ਤਿਹਾਰਾਂ 'ਤੇ ਕਰ ਰਹੀ ਹੈ, ਜਦ ਕਿ ਅਸਲੀਅਤ ਵਿਚ ਬੁਨਿਆਦੀ ਢਾਂਚਾ, ਬੇਰੁਜ਼ਗਾਰੀ, ਵਿੱਤੀ ਸਿਹਤ ਤੇ ਹੋਰ ਸਮੱਸਿਆਵਾਂ ਨਾਲ ਨਜਿੱਠਣ ਲਈ ਲੋੜੀਂਦੇ ਫੰਡ ਉਪਲਬਧ ਨਹੀਂ ਹਨ, ਜਿਸ ਕਾਰਨ ਮਹਿੰਗਾਈ ਹੇਠ ਆਈ ਜਨਤਾ ਨੂੰ ਕੋਈ ਰਾਹਤ ਨਹੀਂ ਮਿਲੇਗੀ | ਉਹਨਾਂ ਕਿਹਾ ਕਿ ਨਾਰੀ ਦਿਵਸ ਤੇ ਔਰਤਾਂ ਨੂੰ ਹਜ਼ਾਰ ਰੁਪਆ ਦੇਣ ਦਾ ਐਲਾਨ ਸ਼ਗੂਫੇ ਤੋਂ ਵੱਧ ਕੁਝ ਨਹੀਂ ਕਿਉਂਕਿ ਇਸ ਵਿੱਚ ਪਿਛਲੇ ਚਾਰ ਸਾਲਾਂ ਦੇ ਬਕਾਏ ਸਬੰਧੀ ਕੋਈ ਗੱਲ ਨਹੀਂ ਕੀਤੀ ਗਈ ਤੇ ਨਾ ਹੀ ਹਜ਼ਾਰ ਰੁਪਏ ਦੀ ਰਾਸ਼ੀ ਸੰਬੰਧੀ ਫੰਡਾਂ ਦੀ ਉਪਲਬਧਤਾ ਬਾਰੇ ਕੁਝ ਦੱਸਿਆ ਗਿਆ ਉਹਨਾਂ ਕਿਹਾ ਕਿ ਕਰਜੇ ਦਾ ਵੱਧ ਰਿਹਾ ਬੋਝ ਪੰਜਾਬ ਦੇ ਭਵਿੱਖ ਲਈ ਖਤਰੇ ਦੀ ਘੰਟੀ ਹੈ ਪਰ ਬਜਟ ਵਿਚ ਇਸ ਨੂੰ ਘਟਾਉਣ ਸਬੰਧੀ ਕੋਈ ਠੋਸ ਨੀਤੀ ਨਹੀਂ ਦਿਖਾਈ ਗਈ |