30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਯੁਵਕ ਕਲੱਬ ਪਾਲਿਸੀ ਤਹਿਤ ਯੂਥ ਕਲੱਬਾਂ ਦੀ ਹੋਵੇਗੀ ਸਮੀਖਿਆ

Ad Position 21
No active advertisement
ਅਜੀਤ ਡੈਸਕ 10-03-2026
ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਕੈਪਟਨ ਮਨਤੇਜ ਸਿੰਘ ਚੀਮਾ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਗਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਣੀ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਮਿਤੀ 21 ਜਨਵਰੀ 2026 ਦੇ ਅਖਬਾਰਾਂ ਵਿਚ ਦਿੱਤੇ ਗਏ ਪਬਲਿਕ ਨੋਟਿਸ ਰਾਂਹੀ ਇਹ ਫੈਸਲਾ ਲਿਆ ਗਿਆ ਹੈ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਗੈਰ ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਵੀ ਜਾਰੀ ਕੀਤੀ ਜਾ ਚੁੱਕੀ ਹੈ | ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਐਫੀਲੀਏਟਡ ਯੂਥ ਕਲੱਬਾਂ ਨੂੰ ਜਨਤਕ ਨੋਟਿਸ ਰਾਹੀ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿਲ੍ਹੇ ਦੇ ਦਫਤਰ ਯੂਥ ਹੋਸਟਲ, ਨੇੜੇ ਨਵਾਂ ਬੱਸ ਸਟੈਂਡ ਰੂਪਨਗਰ ਵਿਚ ਪਹੁੰਚ ਕੇ ਪੰਜਾਬ ਸਰਕਾਰ ਵਲੋਂ ਜਾਰੀ ਨੋਟਿਸ ਦੀ ਪਾਲਣਾ ਹਿੱਤ ਮਿਤੀ 20 ਮਾਰਚ 2026 ਦਿਨ ਸ਼ੁੱਕਰਵਾਰ ਤੱਕ ਆਪਣੇ ਕਲੱਬ ਦੀ ਪਿਛਲੇ ਤਿੰਨ ਸਾਲਾਂ 2023-24, 2024-25 ਅਤੇ 2025-26 ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਾਹਿਤ ਮੁਹੱਈਆ ਕਰਵਾਉਣ | ਉਨ੍ਹਾਂ ਦੱਸਿਆ ਕਿ ਨਵੀਂ ਯੂਥ ਪਾਲਿਸੀ ਤਹਿਤ ਕਲੱਬਾਂ ਵਲੋਂ ਕਾਰਗੁਜਾਰੀ ਰਿਪੋਰਟ ਨਿਰਧਾਰਿਤ ਸਮੇਂ ਅੰਦਰ ਵਿਭਾਗ ਕੋਲ ਜਮਹਾਂ ਕਰਵਾਉਣੀ ਲਾਜ਼ਮੀ ਹੋਵੇਗੀ | ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਮੋਬਾਈਲ ਨੰਬਰ 7696244605 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਭਾਗ ਨਾਲ 539 ਯੁਵਕ ਸੇਵਾਵਾਂ ਕਲੱਬ ਐਫੀਲੀਏਟਿਡ ਹਨ ਅਤੇ ਜ਼ਿਆਦਾਤਰ ਕਲੱਬਾਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਤਰਨੀ ਅੱਜ ਸ਼ਾਮਿਲ ਹੋਣਗੇ ਸ਼੍ਰੋਮਣੀ ਅਕਾਲੀ ਦਲ 'ਚ <br/> ਅਗਲੀ ਖ਼ਬਰ ਆਈ.ਈ.ਟੀ. ਭੱਦਲ ਟੈਕਨੀਕਲ ਕੈਂਪਸ ਵਿਖੇ ਦੋ ਰੋਜ਼ਾ ਤੀਸਰੀ ਨੈਸ਼ਨਲ ਕਾਨਫ਼ਰੰਸ 12 ਤੋਂ
Ad Position 24