ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਯੂਥ ਕਾਂਗਰਸ ਜ਼ਿਲ੍ਹਾ ਰੋਪੜ ਦੇ ਜਰਨਲ ਸਕੱਤਰ ਅਤੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦੇ ਨਜ਼ਦੀਕੀ ਸਮਝੇ ਜਾਂਦੇ ਸ਼ਹਿਰ ਦੇ ਨੌਜਵਾਨ ਆਗੂ ਤਰਨਜੀਤ ਸਿੰਘ ਤਰਨੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ | ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਦੱਸਿਆ ਕਿ ਯੂਥ ਕਾਂਗਰਸੀ ਆਗੂ ਤਰਨੀ ਗਿਆਨੀ ਜ਼ੈਲ ਸਿੰਘ ਨਗਰ ਮਾਰਕੀਟ ਦੇ ਵੀ ਪ੍ਰਧਾਨ ਹਨ ਅਤੇ 10 ਮਾਰਚ ਸ਼ਾਮ 5 ਵਜੇ ਉਹ ਸਾਥੀਆਂ ਸਮੇਤ ਗਿਆਨੀ ਜ਼ੈਲ ਸਿੰਘ ਨਗਰ ਮਾਰਕੀਟ ਵਿਚ ਹੀ ਇਕ ਸਮਾਗਮ ਵਿਚ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣਗੇ |