31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵੂਮੈਨ ਸੈੱਲ ਨੇ ਸਰਕਾਰੀ ਕਾਲਜ ਰੋਪੜ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 10-03-2026
ਰੂਪਨਗਰ, 9 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਵੂਮੈਨ ਸੈੱਲ ਸਰਕਾਰੀ ਕਾਲਜ ਰੋਪੜ ਵਲੋਂ ਇੰਟਰਨਲ ਕੁਆਲਿਟੀ ਅਸ਼ੋਰੈਸ ਸੈੱਲ ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਬੜੇ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਗਿਆ | ਇਸ ਸਮਾਗਮ ਦੌਰਾਨ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਪਤਨੀ ਨਿਸ਼ਾ ਚੱਢਾ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਕਾਲਜ ਪ੍ਰਬੰਧਕਾਂ ਅਤੇ ਵੂਮੈਨ ਸੈਲ ਦੀ ਟੀਮ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਨਿਸ਼ਾ ਚੱਢਾ ਅਤੇ ਹੋਰ ਮਾਣਯੋਗ ਪਤਵੰਤਿਆਂ ਵਲੋਂ ਸ਼ਮਾ ਰੋਸ਼ਨ ਕਰਕੇ ਕੀਤੀ ਗਈ | ਇਸ ਤੋਂ ਬਾਅਦ ਧਾਰਮਿਕ ਸ਼ਬਦ ਰਾਹੀਂ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ, ਜਿਸ ਨਾਲ ਸਮਾਗਮ ਦਾ ਮਾਹੌਲ ਆਧਿਆਤਮਿਕ ਅਤੇ ਪ੍ਰੇਰਣਾਦਾਇਕ ਬਣ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਨਿਸ਼ਾ ਚੱਢਾ ਨੇ ਕਿਹਾ ਕਿ ਸਮਾਜ ਦੀ ਤਰੱਕੀ ਵਿੱਚ ਔਰਤਾਂ ਦਾ ਯੋਗਦਾਨ ਬੇਮਿਸਾਲ ਹੈ | ਉਨ੍ਹਾਂ ਕਿਹਾ ਕਿ ਅੱਜ ਦੀ ਔਰਤ ਸਿਰਫ ਘਰ ਦੀ ਸੰਭਾਲ ਕਰਨ ਵਾਲੀ ਹੀ ਨਹੀਂ, ਸਗੋਂ ਹਰ ਖੇਤਰ ਵਿੱਚ ਆਪਣੀ ਯੋਗਤਾ ਸਾਬਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਪ੍ਰਸ਼ਾਸਨ, ਖੇਡਾਂ, ਵਿਗਿਆਨ ਅਤੇ ਰਾਜਨੀਤੀ ਸਮੇਤ ਹਰ ਖੇਤਰ ਵਿੱਚ ਮਹਿਲਾਵਾਂ ਨੇ ਆਪਣੀ ਕਾਬਲੀਅਤ ਦੇ ਨਾਲ ਨਵੇਂ ਮਾਪਦੰਡ ਸਥਾਪਤ ਕੀਤੇ ਹਨ | ਨਿਸ਼ਾ ਚੱਢਾ ਨੇ ਕਿਹਾ ਕਿ ਔਰਤਾਂ ਨੂੰ ਸਨਮਾਨ ਅਤੇ ਬਰਾਬਰੀ ਦੇ ਅਧਿਕਾਰ ਦੇਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇੱਕ ਸੁਚੱਜੇ ਸਮਾਜ ਦੀ ਨੀਂਹ ਵੀ ਇਹੀ ਹੈ ਕਿ ਔਰਤਾਂ ਨੂੰ ਸਮਾਨ ਮੌਕੇ ਅਤੇ ਸਤਿਕਾਰ ਮਿਲੇ | ਉਨ੍ਹਾਂ ਨੌਜਵਾਨ ਵਿਦਿਆਰਥਣਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਸਿੱਖਿਆ ਅਤੇ ਮਿਹਨਤ ਦੇ ਬਲ 'ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਅਤੇ ਸਮਾਜ ਵਿਚ ਆਪਣੀ ਵੱਖਰੀ ਪਛਾਣ ਬਣਾਉਣ | ਸਮਾਗਮ ਦੌਰਾਨ ਮੁੱਖ ਵਕਤਾ ਵਜੋਂ ਹਾਜ਼ਰ ਡਾ. ਨਵਪ੍ਰੀਤ ਕੌਰ, ਸਹਿ ਸੰਸਥਾਪਕ ਅਤੇ ਉਪ ਪ੍ਰਧਾਨ ਲਕਸ਼ਮੀ ਫਾਊਾਡੇਸ਼ਨ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਸਿਰਫ ਇੱਕ ਦਿਨ ਦੀ ਰਸਮ ਨਹੀਂ, ਸਗੋਂ ਇਹ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸਮਾਨਤਾ ਦੀ ਯਾਦ ਦਿਵਾਉਣ ਵਾਲਾ ਮਹੱਤਵਪੂਰਨ ਦਿਨ ਹੈ | ਉਨ੍ਹਾਂ ਕਿਹਾ ਕਿ ਸਮਾਜ ਵਿਚ ਅਜੇ ਵੀ ਕਈ ਥਾਵਾਂ 'ਤੇ ਔਰਤਾਂ ਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨਾ ਪੈਂਦਾ ਹੈ, ਪਰ ਸਿੱਖਿਆ ਅਤੇ ਜਾਗਰੂਕਤਾ ਰਾਹੀਂ ਇਹ ਹਾਲਾਤ ਬਦਲੇ ਜਾ ਸਕਦੇ ਹਨ | ਡਾ. ਨਵਪ੍ਰੀਤ ਕੌਰ ਨੇ ਵਿਦਿਆਰਥਣਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਅੰਦਰ ਦੇ ਆਤਮਵਿਸ਼ਵਾਸ ਨੂੰ ਮਜ਼ਬੂਤ ਬਣਾਉਣ ਅਤੇ ਜੀਵਨ ਵਿਚ ਆਉਣ ਵਾਲੀਆਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ | ਉਨ੍ਹਾਂ ਕਿਹਾ ਕਿ ਜਦੋਂ ਔਰਤ ਖੁਦ 'ਤੇ ਵਿਸ਼ਵਾਸ ਕਰਦੀ ਹੈ ਤਾਂ ਉਹ ਨਾ ਸਿਰਫ ਆਪਣੀ ਜ਼ਿੰਦਗੀ ਬਦਲਦੀ ਹੈ, ਸਗੋਂ ਪੂਰੇ ਸਮਾਜ ਨੂੰ ਇੱਕ ਨਵੀਂ ਦਿਸ਼ਾ ਦਿੰਦੀ ਹੈ | ਇਸ ਮੌਕੇ ਕਾਲਜ ਦੇ ਅਧਿਆਪਕ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਮੌਜੂਦ ਰਹੀਆਂ ਅਤੇ ਸਮਾਗਮ ਨੂੰ ਸਫਲ ਬਣਾਇਆ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਸਖ਼ਤ ਹਦਾਇਤਾਂ ਕੀਤੀਆਂ ਜਾਰੀ ਕੀਤੀਆਂ <br/> ਅਗਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਹੋਈ ਮਹੀਨਾਵਾਰ ਮੀਟਿੰਗ
Ad Position 24