ਰੂਪਨਗਰ, 10 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਵਿਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਯੂਥ ਕਾਂਗਰਸ ਦੇ ਜ਼ਿਲ੍ਹਾ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਬਰਿੰਦਰ ਢਿੱਲੋਂ ਦੇ ਨਜ਼ਦੀਕੀ ਸਮਝੇ ਜਾਂਦੇ ਨੌਜਵਾਨ ਆਗੂ ਤਰਨਜੀਤ ਸਿੰਘ ਤਰਨੀ ਨੇ ਆਪਣੇ ਸਾਥੀਆਂ ਸਮੇਤ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕਰ ਲਈ | ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਤਰਨਜੀਤ ਸਿੰਘ ਤਰਨੀ ਨੂੰ ਪਾਰਟੀ ਵਿਚ ਜੀ ਆਇਆਂ ਆਖਦਿਆਂ ਐਲਾਨ ਕੀਤਾ ਕਿ ਯੂਥ ਕਾਂਗਰਸ ਵਿਚ ਜਨਰਲ ਸਕੱਤਰ ਰਹੇ ਤਰਨੀ ਨੂੰ ਹੁਣ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਤਰਨੀ ਦੇ ਪਾਰਟੀ ਵਿਚ ਆਉਣ ਨਾਲ ਰੋਪੜ ਹਲਕੇ ਵਿਚ ਅਕਾਲੀ ਦਲ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨ ਵਰਗ ਹੋਰ ਮਜ਼ਬੂਤੀ ਨਾਲ ਪਾਰਟੀ ਨਾਲ ਜੁੜੇਗਾ | ਤਰਨਜੀਤ ਸਿੰਘ ਤਰਨੀ ਨੇ ਕਿਹਾ ਕਿ ਕਾਂਗਰਸ ਪਾਰਟੀ 'ਚ ਆਮ ਘਰਾਂ ਤੋਂ ਉੱਠ ਕੇ ਆਏ ਨੌਜਵਾਨਾਂ ਦੀ ਕੋਈ ਕਦਰ ਨਹੀਂ ਕੀਤੀ ਜਾਂਦੀ, ਬਲਕਿ ਚਾਪਲੂਸੀ ਭਾਰੂ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਰੋਪੜ ਸ਼ਹਿਰ ਵਿਚ ਕਾਫ਼ੀ ਵਿਕਾਸ ਕਾਰਜ ਹੋਏ ਸਨ, ਪਰ ਉਸ ਤੋਂ ਬਾਅਦ ਸ਼ਹਿਰ ਦੇ ਵਿਕਾਸ ਵਿਚ ਕੋਈ ਖ਼ਾਸ ਤਰੱਕੀ ਨਹੀਂ ਹੋਈ | ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਦੀ ਨੀਤੀ ਅਤੇ ਨੇਤਿ੍ਤਵ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਏ ਹਨ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਕੰਮ ਕਰਨਗੇ | ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ | ਸਮਾਗਮ ਦੌਰਾਨ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਾਵਾ ਸਿੰਘ, ਨੌਜਵਾਨ ਆਗੂ ਰਵਿੰਦਰ ਸਿੰਘ ਕਮਾਲਪੁਰ, ਗੱਜਣ ਸਿੰਘ ਭੱਟੀ, ਰਣਜੀਤ ਗਰੋਵਰ, ਸਿਮਰਨਜੀਤ ਗਿੱਲ, ਅਭਿਨੂਰ, ਕਰਨਵੀਰ ਸਿੰਘ ਗਿੰਨੀ, ਜੌਲੀ, ਪਿ੍ੰਸ ਸੁੱਖਾ, ਹਨੀ, ਤੇਜਿੰਦਰ ਸਿੰਘ ਖੇੜੀ, ਕੁਨਾਲ ਵਸ਼ਿਸ਼ਟ, ਲੀਗਲ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜੀਵ ਸ਼ਰਮਾ, ਸੀਨੀਅਰ ਐਡਵੋਕੇਟ ਸੂਰਜਪਾਲ ਸਿੰਘ, ਚੌਧਰੀ ਵੇਦ ਪ੍ਰਕਾਸ਼, ਮਾਸਟਰ ਅਮਰੀਕ ਸਿੰਘ, ਦਲਜੀਤ ਸਿੰਘ ਸ਼ਾਮਪੁਰਾ, ਸੁਖਇੰਦਰਪਾਲ ਸਿੰਘ ਬੋਬੀ ਬੋਲਾ, ਮਨਜਿੰਦਰ ਸਿੰਘ ਧਨੋਆ, ਜਸਬੀਰ ਸਿੰਘ ਗਿੱਲ, ਜ਼ੋਰਾਵਰ ਸਿੰਘ ਬਿੱਟੂ, ਅਜੀਤਪਾਲ ਸਿੰਘ ਨਾਫ਼ਰੇ, ਮਨਜੀਤ ਸਿੰਘ ਤੰਬੜ, ਮਨਜਿੰਦਰ ਸਿੰਘ ਮਨੀ ਲਾਡਲ, ਸਵਰਨ ਸਿੰਘ ਬੋਬੀ ਬਹਾਦਰਪੁਰ, ਬਲਜਿੰਦਰ ਸਿੰਘ ਮਿੱਠੂ, ਕੁਲਬੀਰ ਸਿੰਘ ਅਸਮਾਨਪੁਰ, ਅਜਮੇਰ ਸਿੰਘ ਬਿੱਕੋਂ, ਹੁਸੈਨ ਚੰਦ ਮਥਾਂਨ, ਆਰ.ਪੀ. ਸਿੰਘ ਸ਼ੈਲੀ ਅਤੇ ਮੋਹਨ ਸਿੰਘ ਮੁਹੰਮਦੀਪੁਰ ਸਮੇਤ ਵੱਡੀ ਗਿਣਤੀ ਵਿਚ ਸ਼ਹਿਰ ਦੇ ਨੌਜਵਾਨ ਹਾਜ਼ਰ ਸਨ |