ਰੂਪਨਗਰ, 10 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਹਿਯੋਗੀ ਸੰਸਥਾ ਰਾਕੇਟ ਲਰਨਿੰਗ ਦੇ ਸਹਿਯੋਗ ਨਾਲ ਬਾਲ ਅਵਸਥਾ ਸਿੱਖਿਆ ਨੂੰ ਮਜ਼ਬੂਤ ਕਰਨ ਲਈ 'ਮਿਸ਼ਨ ਆਰੰਭ' ਦੀ ਸ਼ੁਰੂਆਤ ਕੀਤੀ ਗਈ ਹੈ | ਇਸ ਮਿਸ਼ਨ ਤਹਿਤ ਆਂਗਣਵਾੜੀ ਕੇਂਦਰਾਂ ਨੂੰ ਅਜਿਹੇ ਰਚਨਾਤਮਿਕ ਸਿੱਖਣ ਕੇਂਦਰਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿੱਥੇ ਬੱਚੇ ਖ਼ੁਸ਼ੀ ਨਾਲ ਸਿੱਖਣ ਆਉਣ | ਮੁੱਖ ਮੰਤਰੀ ਫ਼ੀਲਡ ਅਫ਼ਸਰ ਅਭਿਮੰਨਿਊ ਮਲਿਕ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਅਤੇ ਹੋਰ ਅਧਿਕਾਰੀਆਂ ਦੇ ਉਤਸ਼ਾਹ ਨਾਲ ਅੱਗੇ ਵਧਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਡਿਜ਼ਿਟਲ ਗਰੁੱਪਾਂ ਰਾਹੀਂ ਮਾਪਿਆਂ ਨੂੰ ਬੱਚਿਆਂ ਲਈ ਰੋਜ਼ਾਨਾ ਸਿੱਖਣ ਗਤੀਵਿਧੀਆਂ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਘਰਾਂ ਵਿਚ ਵੀ ਬੱਚਿਆਂ ਦੀ ਸਿੱਖਿਆ ਅਤੇ ਵਿਕਾਸ ਨੂੰ ਉਤਸ਼ਾਹ ਮਿਲੇ | ਉਨ੍ਹਾਂ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਸ਼ੁੱਕਰਵਾਰ ਨੂੰ Tਈਸੀਸੀਈ ਦਿਵਸU ਮਨਾਇਆ ਜਾਂਦਾ ਹੈ, ਜਿਸ ਦੌਰਾਨ ਮਾਪੇ ਅਤੇ ਭਾਈਚਾਰੇ ਦੇ ਲੋਕ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਨਾਲ ਵੱਖ-ਵੱਖ ਸਿੱਖਣ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲੈਂਦੇ ਹਨ | ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਵੀ ਸਿਖਲਾਈ ਦੇ ਕੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ Tਪੋਸ਼ਣ ਵੀ, ਪੜ੍ਹਾਈ ਵੀU ਮੁਹਿੰਮ ਰਾਹੀਂ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਇਕੱਠੇ ਜੋੜ ਕੇ ਬੱਚਿਆਂ ਨੂੰ ਬਿਹਤਰ ਭਵਿੱਖ ਦੀ ਮਜ਼ਬੂਤ ਨੀਂਹ ਪ੍ਰਦਾਨ ਕੀਤੀ ਜਾ ਰਹੀ ਹੈ |