15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਦਿਵਿਆਂਗ ਵੈੱਲਫੇਅਰ ਸੁਸਾਇਟੀ ਵਲੋਂ ਪੰਜਾਬ ਦੇ ਬਜਟ 'ਤੇ ਨਾਖੁਸ਼ੀ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 11-03-2026
ਢੇਰ, 10 ਮਾਰਚ (ਸ਼ਿਵ ਕੁਮਾਰ ਕਾਲੀਆ)-ਵਿਕਲਾਂਗ ਵੈੱਲਫੇਅਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸਤਪਾਲ ਸਿੰਘ ਅਤੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਵਲੋਂ ਭਾਰੀ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਜੋ ਬੀਤੇ ਦਿਨੀਂ ਪੇਸ਼ ਕੀਤੇ ਆਖ਼ਰੀ ਬਜਟ ਸੈਸ਼ਨ 'ਚ ਦਿਵਿਆਂਗ ਲੋਕਾਂ ਨੂੰ ਕੋਈ ਵੀ ਸਹੂਲਤਾਂ ਨਹੀਂ ਦਿੱਤਿਆਂ ਗਈਆਂ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਦਿਵਿਆਂਗ ਵਰਗ ਨਾਲ ਸਰਾਸਰ ਧੱਕਾ ਕੀਤਾ ਗਿਆ ਹੈ | ਜਿਸ ਨਾਲ ਦਿਵਿਆਂਗ ਵਿਅਕਤੀ ਦਰ ਦਰ ਰੂਲਣ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਦਿਵਿਆਂਗ ਵਰਗ ਨੂੰ ਲਾਰਿਆਂ 'ਚ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਵਲੋਂ ਦਿਵਿਆਂਗਾ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਨ੍ਹਾਂ ਦੀਆਂ ਸਹੂਲਤਾਂ ਅਤੇ ਪੈਨਸ਼ਨਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ | ਜਿਸ ਵੱਲ ਸਰਕਾਰ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਦਿਵਿਆਂਗ ਵਰਗ ਵਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਵੱਡੀ ਗਿਣਤੀ ਵਿਚ ਦਿਵਿਆਂਗ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਧਦਾ ਕਰਜ਼ਾ ਅਤੇ ਨਾਕਾਮ ਨੀਤੀਆਂ ਸੂਬੇ ਨੂੰ ਪਿੱਛੇ ਧੱਕ ਰਹੀਆਂ- ਮੇਜਰ ਅੰਜੂ ਬਾਲਾ ਅਗਲੀ ਖ਼ਬਰ ਭਾਜਪਾ 'ਚ ਸ਼ਾਮਿਲ ਹੋਣ ਤੋਂ ਬਾਅਦ ਸੌਰਵ ਖੁੱਲਰ ਨਡਾਲਾ ਮੰਦਰ ਵਿਖੇ ਹੋਏ ਨਤਮਸਤਕ <br/>
Ad Position 24