ਸ੍ਰੀ ਚਮਕੌਰ ਸਾਹਿਬ, 10 ਮਾਰਚ (ਜਗਮੋਹਣ ਸਿੰਘ ਨਾਰੰਗ)-ਐਸ. ਸੀ. ਮੋਰਚਾ ਭਾਰਤੀ ਜਨਤਾ ਪਾਰਟੀ ਦੀ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਮੇਜਰ ਅੰਜੂ ਬਾਲਾ ਨੇ ਅੱਜ ਇੱਥੇ ਕੀਤੀ ਪੈੱ੍ਰਸ ਕਾਨਫ਼ਰੰਸ ਦੌਰਾਨ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ''ਪੰਜਾਬ ਬਚਾਓ ਰੈਲੀU ਸੰਬੰਧੀ ਕਿਹਾ ਕਿ ਇਹ ਰੈਲੀ ਪੰਜਾਬ ਦੀ ਰਾਜਨੀਤੀ 'ਚ ਇਕ ਮਹੱਤਵਪੂਰਨ ਮੋੜ ਸਾਬਤ ਹੋਵੇਗੀ | ਮੇਜਰ ਅੰਜੂ ਬਾਲਾ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਗੰਭੀਰ ਆਰਥਿਕ ਅਤੇ ਪ੍ਰਸ਼ਾਸਕੀ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਸੂਬੇ ਉੱਪਰ ਲਗਾਤਾਰ ਵਧ ਰਿਹਾ ਕਰਜ਼ਾ ਪੰਜਾਬ ਦੀ ਆਰਥਿਕਤਾ ਲਈ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕਾ ਹੈ | ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਵਲੋਂ ਕੀਤੇ ਗਏ ਵਾਅਦੇ ਅਤੇ ਦਾਅਵੇ ਜ਼ਮੀਨੀ ਹਕੀਕਤ ਨਾਲ ਮੇਲ ਨਹੀਂ ਖਾਂਦੇ ਅਤੇ ਲੋਕਾਂ ਨੂੰ ਸਿਰਫ਼ ਭਰਮਿਤ ਕੀਤਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਨੌਜਵਾਨ ਅਤੇ ਮਹਿਲਾਵਾਂ ਅੱਜ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਰੋਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਵਿਕਾਸ ਦੀ ਗਤੀ ਰੁਕ ਗਈ ਹੈ | ਅਜਿਹੇ ਸਮੇਂ ਵਿਚ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਲਈ ਖੜੀ ਹੈ | ਉਨ੍ਹਾਂ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਨਾਲ ਪੰਜਾਬ ਦੇ ਲੋਕਾਂ ਵਿਚ ਨਵਾਂ ਵਿਸ਼ਵਾਸ ਅਤੇ ਉਤਸ਼ਾਹ ਪੈਦਾ ਹੋਵੇਗਾ | ਇਸ ਮੌਕੇ ਜਗਦੀਪ ਸਿੰਘ, ਵਿਨੋਦ ਰਾਣਾ, ਹਰਨੇਕ ਸਿੰਘ ਕਲਾਰਾਂ ਆਦਿ ਮੌਜੂਦ ਸਨ |