15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਹਿਲਾ ਉੱਦਮੀ ਸਨਮਾਨ 2026 ਸਮਾਰੋਹ 'ਚ 100 ਮਹਿਲਾ ਉੱਦਮੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 11-03-2026
ਰੂਪਨਗਰ, 10 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ''ਮਹਿਲਾ ਉੱਦਮੀ ਸਨਮਾਨ 2026'' ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਰਾਹੀਂ ''ਆਪਣਾ ਕਾਰੋਬਾਰ ਆਪਣੀ ਪਹਿਚਾਣ'' ਬੈਨਰ ਹੇਠ ਰੂਪਨਗਰ ਦੇ ਯੂਥ ਹੋਸਟਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਰੂਪਨਗਰ ਵਿਧਾਨ ਸਭਾ ਖੇਤਰ ਦੀਆਂ ਕਰੀਬ 100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਪਤਨੀ ਨਿਸ਼ਾ ਚੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮਹਿਲਾ ਘਰ ਦੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਸਮਾਜ ਦੇ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀ ਹੈ | ਉਨ੍ਹਾਂ ਕਿਹਾ ਕਿ ਪੁਰਾਣੇ ਸਮਿਆਂ ਵਿਚ ਔਰਤਾਂ ਦੀ ਭੂਮਿਕਾ ਘਰੇਲੂ ਕੰਮਕਾਜ ਤੱਕ ਸੀਮਿਤ ਸਮਝੀ ਜਾਂਦੀ ਸੀ, ਪਰ ਅੱਜ ਮਹਿਲਾਵਾਂ ਵਪਾਰ, ਸਿੱਖਿਆ, ਪ੍ਰਸ਼ਾਸਨ ਅਤੇ ਹੋਰ ਕਈ ਖੇਤਰਾਂ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀਆਂ ਹਨ | ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਮਹਿਲਾਵਾਂ ਨੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਆਪਣੇ ਕਾਰੋਬਾਰ ਨੂੰ ਖੜ੍ਹਾ ਕੀਤਾ ਅਤੇ ਖੁਦਮੁਖਤਿਆਰੀ ਵੱਲ ਕਦਮ ਵਧਾਏ | ਸਮਾਗਮ ਦੇ ਅੰਤ ਵਿਚ ਸਨਮਾਨਿਤ ਮਹਿਲਾਵਾਂ ਨੇ ਸਰਕਾਰ ਵਲੋਂ ਮਿਲੇ ਇਸ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗੋਪਾਲ ਗਊਸ਼ਾਲਾ ਦੀ ਮਹੀਨਾਵਾਰ ਸਹਾਇਤਾ ਰਾਸ਼ੀ ਦੁੱਗਣੀ ਕਰਨ ਦਾ ਸਵਾਗਤ ਅਗਲੀ ਖ਼ਬਰ ਵਧਦਾ ਕਰਜ਼ਾ ਅਤੇ ਨਾਕਾਮ ਨੀਤੀਆਂ ਸੂਬੇ ਨੂੰ ਪਿੱਛੇ ਧੱਕ ਰਹੀਆਂ- ਮੇਜਰ ਅੰਜੂ ਬਾਲਾ
Ad Position 24