15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੈਨਸ਼ਨਰਾਂ ਅਤੇ ਮੁਲਾਜ਼ਮਾਂ 'ਤੇ ਅੰਨੇ੍ਹਵਾਹ ਤਸ਼ੱਦਦ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਕਰਨੈਲ ਸਿੰਘ)-ਮੁਹਾਲੀ ਵਿਖੇ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਵੱਲ ਸ਼ਾਂਤਮਈ ਤਰੀਕੇ ਨਾਲ ਵਧ ਰਹੇ ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰ 'ਤੇ ਸਰਕਾਰ ਵਲੋਂ ਅੰਨੇ੍ਹਵਾਹ ਤਸ਼ੱਦਦ ਕਰਨ ਦੇ ਵਿਰੋਧ 'ਚ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਬਲਾਕ ਦੀਆਂ ਹੋਰ ਜਥੇਬੰਦੀਆਂ ਨੇ ਰੋਸ ਪ੍ਰਗਟ ਕੀਤਾ ਅਤੇ ਬਜਟ 'ਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਡਿੱਠ ਕਰਨ 'ਤੇ ਬਜਟ ਦੀਆਂ ਕਾਪੀਆਂ ਫੂਕੀਆਂ | ਇਸ ਮੌਕੇ ਮਹਿੰਦਰ ਕੌਰ, ਹਰਮੇਸ਼ ਕੌਰ, ਗਵਰਮੈਂਟ ਟੀਚਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਸਸਕੌਰ ਅਤੇ ਮਾਸਟਰ ਕੇਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਿ੍ਤਪਾਲ ਸਿੰਘ ਰਾਣਾ ਨੇ ਬੋਲਦਿਆਂ ਕਿਹਾ ਕਿ ਸਰਕਾਰ ਵਲੋਂ ਪਿਛਲੇ ਕਈ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਡਿੱਠ ਕਰਨ ਦੇ ਰੋਸ ਵਜੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ 8 ਤੋਂ 11 ਮਾਰਚ ਤੱਕ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਉਲੀਕਿਆ ਸੀ ਅਤੇ 8 ਮਾਰਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰ ਜਿਨ੍ਹਾਂ 'ਚ ਵੱਡੀ ਗਿਣਤੀ 'ਚ ਮਹਿਲਾਵਾਂ ਸਨ | ਜਦੋਂ ਉਹ ਸ਼ਾਂਤਮਈ ਤਰੀਕੇ ਨਾਲ ਅੱਗੇ ਵਧ ਰਹੇ ਸਨ ਤਾਂ ਸਰਕਾਰ ਨੇ ਪਹਿਲਾਂ ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਬਾਅਦ 'ਚ ਅੱਥਰੂ ਗੈੱਸ ਦੇ ਗੋਲੇ ਛੱਡੇ | ਜਿਸ ਦੇ ਵਿਰੋਧ 'ਚ ਅੱਜ ਜ਼ਬਰਦਸਤ ਰੋਸ ਪ੍ਰਗਟ ਕੀਤਾ ਗਿਆ | ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਬਜਟ 'ਚ ਪੁਰਾਣੀ ਪੈਨਸ਼ਨ , ਡੀਏ ਦੀਆਂ ਕਿਸ਼ਤਾਂ ਬਾਰੇ ਕੁੱਝ ਕਿਹਾ ਗਿਆ ਅਤੇ ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਜਿਸ ਦੇ ਕਾਰਨ ਪੰਜਾਬ ਦੇ ਪੈਨਸ਼ਨਰਾਂ ਮੁਲਾਜ਼ਮਾਂ ਦੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਸਥਾਨਕ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਤੋਂ ਬੱਸ ਸਟੈਂਡ ਤੱਕ ਰੋਸ ਮਾਰਚ ਕਰਨ ਤੋਂ ਉਪਰੰਤ ਪੇਸ਼ ਕੀਤੇ ਬਜਟ ਦੀਆਂ ਕਾਪੀਆਂ ਗਈਆਂ | ਇਸ ਮੌਕੇ ਗੁਰਵਿੰਦਰ ਸਿੰਘ ਸਸਕੌਰ ਤੋ ਇਲਾਵਾ ਸੰਜੀਵ ਕੁਮਾਰ ਮੋਠਾਪੁਰ, ਕਮਲੇਸ਼ ਮੋਠਾਪੁਰ, ਵਿਕਾਸ ਸੋਨੀ, ਗੁਰਚਰਨ ਸਿੰਘ, ਮਹਿੰਦਰ ਕੌਰ, ਹਰਮੇਸ਼ ਕੌਰ, ਕੁਲਦੀਪ ਗਿੱਲ, ਬਖਸ਼ੀਸ਼ ਸਿੰਘ ਮੁਲਤਾਨੀ, ਗੁਰਪ੍ਰੀਤ ਗਿੱਲ, ਹਰਮੀਤ ਸਿੰਘ ਹਰੀਵਾਲ, ਬਲਵਿੰਦਰ ਸਿੰਘ, ਗੁਲਜਾਰ ਸਿੰਘ, ਯੋਗੇਸ਼ ਕੁਮਾਰ, ਰਾਜੀਵ ਕੁਮਾਰ, ਹਰਮਿੰਦਰ ਕੌਰ ਆਦਿ ਮੁਲਾਜ਼ਮ ਹਾਜ਼ਰ ਸਨ,
Ad Position 22
No active advertisement
ਪਿਛਲੀ ਖ਼ਬਰ ਰੂਪਨਗਰ ਪੁਲਿਸ ਵਲੋਂ 385 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਦੁੱਮਣਾ ਵਿਖੇ ਪੰਜ ਕੰਪਿਊਟਰਾਂ ਤੇ ਦੋ ਆਈ.ਐਫ.ਪੀ. ਪੈਨਲਾਂ ਦਾ ਉਦਘਾਟਨ
Ad Position 24