15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਰੂਪਨਗਰ ਪੁਲਿਸ ਵਲੋਂ 385 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ

Ad Position 21
No active advertisement
ਅਜੀਤ ਡੈਸਕ 11-03-2026
ਰੂਪਨਗਰ, 10 ਮਾਰਚ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 385 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕਰਕੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ (ਆਈ.ਪੀ.ਐਸ.) ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਥਾਣਾ ਕੀਰਤਪੁਰ ਸਾਹਿਬ ਦੀ ਪੁਲਿਸ ਵਲੋਂ ਪਿੰਡ ਭਟੋਲੀ ਨੇੜੇ ਨਾਕਾਬੰਦੀ ਦੌਰਾਨ ਇਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਟਰੱਕ 'ਚੋਂ 3 ਕੁਇੰਟਲ 85 ਕਿੱਲੋ (385 ਕਿੱਲੋ) ਡੋਡੇ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਗਿਆ | ਇਸ ਸਬੰਧੀ ਮੁਕੱਦਮਾ ਨੰਬਰ 34 ਮਿਤੀ 9 ਮਾਰਚ 2026 ਅਧੀਨ ਧਾਰਾ 15, 61, 85 ਐਨ.ਡੀ.ਪੀ.ਐੱਸ. ਐਕਟ ਤਹਿਤ ਥਾਣਾ ਕੀਰਤਪੁਰ ਸਾਹਿਬ ਵਿਚ ਕੇਸ ਦਰਜ ਕੀਤਾ ਗਿਆ ਹੈ | ਪੁਲਿਸ ਨੇ ਟਰੱਕ ਚਾਲਕ ਵਿਕਰਮ ਸਿੰਘ ਉਰਫ਼ ਵਿੱਕੀ ਪੁੱਤਰ ਜਗਦੀਸ਼ ਕੁਮਾਰ ਅਤੇ ਕੰਡਕਟਰ ਅਰੁਣ ਕੁਮਾਰ ਪੁੱਤਰ ਮਦਨ ਲਾਲ ਦੋਵੇਂ ਵਾਸੀ ਜ਼ਿਲ੍ਹਾ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਨੂੰ ਕਾਬੂ ਕਰਕੇ ਐਚ.ਪੀ. 67-8087 ਨੰਬਰੀ ਟਰੱਕ ਵੀ ਜ਼ਬਤ ਕਰ ਲਿਆ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਇਸ ਤੋਂ ਇਲਾਵਾ ਰੂਪਨਗਰ ਪੁਲਿਸ ਨੇ ਪਿੰਡ ਪੁਰਖਾਲੀ ਨੇੜੇ ਹੋਏ ਇਕ ਅੰਨ੍ਹੇ ਕਤਲ ਦੇ ਮਾਮਲੇ ਨੂੰ ਵੀ ਸੁਲਝਾ ਲਿਆ ਹੈ | ਉਨ੍ਹਾਂ ਦੱਸਿਆ ਕਿ 2 ਮਾਰਚ 2026 ਨੂੰ ਪੁਲਿਸ ਨੂੰ ਪੁਰਖਾਲੀ ਨੇੜੇ ਅਲੀ ਮੁਹੰਮਦ ਉਰਫ਼ ਤੰਨੂ ਦੀ ਲਾਸ਼ ਮਿਲੀ ਸੀ | ਮਾਮਲੇ ਦੀ ਜਾਂਚ ਲਈ ਐਸ.ਪੀ. (ਤਫ਼ਤੀਸ਼) ਗੁਰਦੀਪ ਸਿੰਘ ਗੋਸਲ ਦੀ ਨਿਗਰਾਨੀ ਹੇਠ ਡੀ.ਐਸ.ਪੀ. ਜਸ਼ਨਦੀਪ ਸਿੰਘ, ਡੀ.ਐਸ.ਪੀ. ਰਾਜਪਾਲ ਸਿੰਘ ਗਿੱਲ ਅਤੇ ਇੰਸਪੈਕਟਰ ਜਤਿਨ ਕਪੂਰ ਦੀ ਅਗਵਾਈ ਹੇਠ ਥਾਣਾ ਸਦਰ ਰੂਪਨਗਰ ਅਤੇ ਸੀ.ਆਈ.ਏ. ਸਟਾਫ਼ ਦੀਆਂ ਟੀਮਾਂ ਬਣਾਈਆਂ ਗਈਆਂ | ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਅਤੇ ਤਕਨੀਕੀ ਸਹਾਇਤਾ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਅਲੀ ਮੁਹੰਮਦ ਉਰਫ਼ ਤੰਨੂ ਨੂੰ ਪੁਰਾਣੀ ਰੰਜਿਸ਼ ਦੇ ਚਲਦਿਆਂ ਅਗਵਾ ਕਰਕੇ ਕਤਲ ਕੀਤਾ ਗਿਆ ਸੀ | ਇਸ ਸਬੰਧੀ ਮੁਕੱਦਮਾ ਨੰਬਰ 27 ਮਿਤੀ 02 ਮਾਰਚ, 2026 ਅਧੀਨ ਧਾਰਾ 103(1) ਬੀ.ਐਨ.ਐਸ. ਅਤੇ 25, 27 ਆਰਮਜ਼ ਐਕਟ ਤਹਿਤ ਥਾਣਾ ਸਦਰ ਰੂਪਨਗਰ ਵਿਚ ਕੇਸ ਦਰਜ ਕੀਤਾ ਗਿਆ | ਪੁਲਿਸ ਨੇ ਇਸ ਮਾਮਲੇ 'ਚ ਅਮਨਦੀਪ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਨਵਾਂ ਸ਼ਹਿਰ (ਬਡਾਲਾ), ਰਿੱਕੀ ਪੁੱਤਰ ਗੁਰਜੀਤ ਸਿੰਘ, ਸੁਖਵਿੰਦਰ ਕੌਰ ਪਤਨੀ ਰਿੱਕੀ ਅਤੇ ਗੁਰਜੀਤ ਸਿੰਘ ਪੁੱਤਰ ਨਛੱਤਰ ਸਿੰਘ ਵਾਸੀ ਚੂਹੜ ਮਾਜਰਾ ਨੂੰ ਗਿ੍ਫ਼ਤਾਰ ਕੀਤਾ ਹੈ | ਦੱਸਿਆ ਜਾਂਦਾ ਹੈ ਕਿ ਮੁਲਜ਼ਮ ਰਿੱਕੀ ਖ਼ਿਲਾਫ਼ ਪਹਿਲਾਂ ਵੀ ਕਰੀਬ 10 ਕੇਸ ਦਰਜ ਹਨ | ਪੁਲਿਸ ਨੇ ਵਾਰਦਾਤ ਵਿਚ ਵਰਤੀ ਗਈ ਸਿਲਵਰ ਰੰਗ ਦੀ ਇਨੋਵਾ ਕਾਰ ਨੰਬਰ ਸੀ.ਐਚ.-04-ਸੀ-2618 ਵੀ ਬਰਾਮਦ ਕਰ ਲਈ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਮਾਮਲੇ ਨਾਲ ਸੰਬੰਧਿਤ ਕੁੱਝ ਹੋਰ ਮੁਲਜ਼ਮ ਹਾਲੇ ਫ਼ਰਾਰ ਹਨ ਅਤੇ ਉਨ੍ਹਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ 'ਚ ਮੋਹਰੀ ਰੋਲ ਅਦਾ ਕਰ ਰਿਹਾ ਜੱਸਾ ਭੈਣੀ ਅਗਲੀ ਖ਼ਬਰ ਪੈਨਸ਼ਨਰਾਂ ਅਤੇ ਮੁਲਾਜ਼ਮਾਂ 'ਤੇ ਅੰਨੇ੍ਹਵਾਹ ਤਸ਼ੱਦਦ ਦੇ ਵਿਰੋਧ 'ਚ ਕੀਤਾ ਰੋਸ ਪ੍ਰਦਰਸ਼ਨ
Ad Position 24