15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਸੰਘਰਸ਼ 'ਚ ਮੋਹਰੀ ਰੋਲ ਅਦਾ ਕਰ ਰਿਹਾ ਜੱਸਾ ਭੈਣੀ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਜੇ ਐਸ ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਸੰਘਰਸ਼ 'ਚ ਸ੍ਰੀ ਅਨੰਦਪੁਰ ਸਾਹਿਬ ਦੇ ਮੁਹੱਲਾ ਧਰੇਲਪੁਰਾ ਦਾ ਰਹਿਣ ਵਾਲਾ ਨੌਜਵਾਨ ਜਸਕਰਨ ਸਿੰਘ ਜੱਸਾ ਭੈਣੀ ਮੋਹਰੀ ਰੋਲ ਅਦਾ ਕਰ ਰਿਹਾ ਹੈ | ਦੱਸਣਯੋਗ ਹੈ ਕਿ ਬੀਤੇ ਦਿਨੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ 'ਤੇ ਇੱਕ ਸੈਮੀਨਾਰ ਕਰਵਾਇਆ ਜਾ ਰਿਹਾ ਸੀ | ਇਸ ਸਮਾਗਮ ਵਿਚ ਭਾਜਪਾ ਸੰਸਦੀ ਬੋਰਡ ਦੇ ਕੌਮੀ ਮੈਂਬਰ ਇਕਬਾਲ ਸਿੰਘ ਲਾਲਪੁਰਾ ਅਤੇ ਆਰ.ਐਸ.ਐਸ. ਪਿੱਠ ਭੂਮੀ ਨਾਲ ਸੰਬੰਧਿਤ ਬੁਲਾਰਿਆਂ ਨੂੰ ਇਸ ਸਮਾਗਮ ਵਿਚ ਬੁਲਾਇਆ ਗਿਆ ਸੀ | ਜਿਸ ਦਾ ਵਿਦਿਆਰਥੀਆਂ ਵਲੋਂ ਜ਼ੋਰ-ਸ਼ੋਰ ਨਾਲ ਵਿਰੋਧ ਕੀਤਾ ਗਿਆ | ਇਸ ਵਿਰੋਧ ਦੀ ਅਗਵਾਈ ਮੂਲ ਰੂਪ ਨਾਲ ਸ੍ਰੀ ਅਨੰਦਪੁਰ ਸਾਹਿਬ ਦੇ ਬਲਾਕ ਨੂਰਪੁਰ ਬੇਦੀ ਨਾਲ ਸਬੰਧਿਤ ਪਿੰਡ ਭੈਣੀ ਦੇ ਨੌਜਵਾਨ ਅਤੇ ਠੇਕੇਦਾਰ ਭਾਗ ਸਿੰਘ ਭੈਣੀ ਦੇ ਹੋਣਹਾਰ ਸਪੁੱਤਰ ਜਸਕਰਨ ਸਿੰਘ ਨੇ ਨਿਭਾਈ | ਉਸ ਵਲੋਂ ਜਿੱਥੇ ਆਰ.ਐਸ.ਐਸ. ਦਾ ਵਿਰੋਧ ਕੀਤਾ ਗਿਆ, ਉੱਥੇ ਹੀ ਚੰਡੀਗੜ੍ਹ ਪੁਲਿਸ ਨਾਲ ਤਕੜਾ ਸੰਘਰਸ਼ ਕਰਕੇ ਗਿ੍ਫ਼ਤਾਰੀ ਵੀ ਦਿੱਤੀ | ਪਹਿਲਾਂ ਵੀ ਕੇਂਦਰ ਸਰਕਾਰ ਵਲੋਂ ਸਿੰਡੀਕੇਟ ਨੂੰ ਭੰਗ ਕਰਨ ਅਤੇ ਸੇਨੈਟ ਚੋਣਾਂ ਨੂੰ ਲੈ ਕੇ ਜੱਸਾ ਭੈਣੀ ਦੀ ਅਗਵਾਈ ਹੇਠ ਕਾਫ਼ੀ ਲੰਬਾ ਸਮਾਂ ਸੰਘਰਸ਼ ਹੋਇਆ ਸੀ ਅਤੇ ਇਨ੍ਹਾਂ ਨੇ ਜਿੱਤ ਵੀ ਪ੍ਰਾਪਤ ਕੀਤੀ ਸੀ | ਇਸ ਸਬੰਧੀ ਜੱਸਾ ਭੈਣੀ ਨੇ ਕਿਹਾ ਕਿ ਉਹ ਵਿਦਿਆਰਥੀ ਹਿਤਾਂ ਲਈ ਲੜੇ ਜਾਣ ਵਾਲੇ ਸੰਘਰਸ਼ਾਂ ਲਈ ਹਮੇਸ਼ਾ ਯਤਨਸ਼ੀਲ ਹਨ ਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਹਿਤਾਂ ਲਈ ਕੰਮ ਕਰਦੇ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਬਜਟ 'ਚ ਪੱਤਰਕਾਰਾਂ ਨੂੰ ਅਣਡਿੱਠਾ ਕਰਨ ਦੀ ਜਰਨਲਿਸਟ ਯੂਨੀਅਨ ਵਲੋਂ ਨਿੰਦਾ ਅਗਲੀ ਖ਼ਬਰ ਰੂਪਨਗਰ ਪੁਲਿਸ ਵਲੋਂ 385 ਕਿੱਲੋ ਡੋਡੇ ਚੂਰਾ ਪੋਸਤ ਬਰਾਮਦ
Ad Position 24