15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਪੈਨਸ਼ਨਰਜ਼ ਮਹਾਂਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਚਮਕੌਰ ਸਾਹਿਬ, 10 ਮਾਰਚ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਪ੍ਰਧਾਨ ਲੈਕ: ਧਰਮਪਾਲ ਸੋਖਲ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨ ਹੋਮ ਵਿਖੇ ਹੋਈ | ਜਿਸ ਵਿਚ ਸਭ ਤੋਂ ਪਹਿਲਾਂ ਜਿਨ੍ਹਾਂ ਸਾਥੀਆਂ ਦਾ ਜਨਮ ਦਿਨ ਮਾਰਚ ਮਹੀਨੇ ਵਿਚ ਆਉਦਾ ਹੈ, ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਜ/ਸ ਲੈਕਚਰਾਰ ਲਛਮਣ ਸਿੰਘ ਨੇ ਦੱਸਿਆ ਕਿ ਮੀਟਿੰਗ ਵਿਚ ਬਾਰਾ ਸਿੰਘ ਕੰਗ, ਹਰਚੰਦ ਸਿੰਘ ਜਗਤਪੁਰ, ਪਿੰ੍ਰਸੀਪਲ ਜਸਵੰਤ ਸਿੰਘ, ਲੈਕਚਰਾਰ ਸੁਰਿੰਦਰਜੀਤ ਵਰਮਾ, ਮੋਹਨ ਸਿੰਘ, ਦਰਸਨ ਵਰਮਾ, ਮਾ: ਜਗਦੇਵ ਸਿੰਘ, ਮੈਨੇਜਰ ਬਲਵਿੰਦਰ ਸਿੰਘ, ਸੁਰਿੰਦਰ ਪਾਲ ਸਿੰਘ, ਪਰਮਜੀਤ ਕੌਰ, ਰੁਪਿੰਦਰ ਕੌਰ ਆਦਿ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਜਿਹੜੇ ਪੈਨਸ਼ਨਰ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦਾ ਬਕਾਇਆ ਉਨ੍ਹਾਂ ਦੇ ਵਾਰਿਸਾਂ ਨੂੰ ਤੁਰੰਤ ਦਿੱਤਾ ਜਾਵੇ | ਇਨ੍ਹਾਂ ਆਗੂਆਂ ਨੇ 8 ਮਾਰਚ 2026 ਨੂੰ ਸਰਕਾਰ ਵਲੋਂ ਮੁਲਾਜ਼ਮਾਂ ਤੇ ਮੁਹਾਲੀ ਵਿਖੇ ਆਪਣੇ ਹੱਕੀ ਮੰਗਾਂ ਲਈ ਰੈਲੀ ਕਰ ਰਹੇ ਮੁਲਾਜ਼ਮਾਂ 'ਤੇ ਕੀਤੇ ਅਣਮਨੁੱਖੀ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਮੰਗ ਕੀਤੀ ਕਿ ਉਕਤ ਕਾਰਵਾਈ ਨੂੰ ਅੰਜਾਮ ਦੇਣ ਵਾਲੇ ਅਧਿਕਾਰੀਆਂ/ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਗਿਆ ਤਾਂ 2027 ਵਿਚ ਸਰਕਾਰ ਨੂੰ ਇਸ ਦਾ ਖ਼ਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਸਰਕਾਰ ਵਲੋਂ ਮੰਗਾਂ ਤਾਂ ਕੀ ਮੰਨਣੀਆਂ ਸਨ , ਮੀਟਿੰਗਾਂ ਕਰਨ ਤੋਂ ਵੀ ਭੱਜ ਰਹੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਵਨ ਕੁਮਾਰ ਸੁਪਰਡੈਂਟ, ਨੌਹਰੀਆ ਸਿੰਘ, ਮਾ: ਸੁਰਜੀਤ ਸਿੰਘ, ਨਿਰਮਲ ਸਿੰਘ, ਰਾਮ ਸਿੰਘ, ਹਰਚੰਦ ਸਿੰਘ ਜਗਤਪੁਰ, ਅਮਰ ਸਿੰਘ, ਕੈਪਟਨ ਹਰਪਾਲ ਸਿੰਘ, ਦਲਜੀਤ ਕੌਰ, ਬਲਵੀਰ ਕੌਰ, ਮਨਜੀਤ ਕੌਰ, ਕਰਮਜੀਤ ਕੌਰ, ਭੁਪਿੰਦਰ ਕੌਰ, ਅਮਰ ਸਿੰਘ, ਹਾਕਮ ਸਿੰਘ, ਨਿਰਮਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ.ਟੀ.ਐਮ. ਕਾਰਡ ਬਦਲ ਕੇ ਮਾਰੀ 16 ਹਜ਼ਾਰ ਦੀ ਠੱਗੀ ਅਗਲੀ ਖ਼ਬਰ ਬਜਟ 'ਚ ਪੱਤਰਕਾਰਾਂ ਨੂੰ ਅਣਡਿੱਠਾ ਕਰਨ ਦੀ ਜਰਨਲਿਸਟ ਯੂਨੀਅਨ ਵਲੋਂ ਨਿੰਦਾ
Ad Position 24