15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੰਗਾਂ ਨੂੰ ਲੈ ਕੇ ਕਾਮਿਆਂ ਵਲੋਂ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 11-03-2026
ਘਨੌਲੀ, 10 ਮਾਰਚ (ਜਸਵੀਰ ਸਿੰਘ ਸੈਣੀ)-ਸਾਂਝਾ ਮੰਚ ਥਰਮਲ ਕੰਟਰੈਕਟਰ ਵਰਕਰ ਯੂਨੀਅਨ, ਆਰ. ਟੀ. ਪੀ. ਇੰਪਲਾਈਜ਼ ਫੈਡਰੇਸ਼ਨ ਅਤੇ ਏ. ਆਈ. ਟੀ. ਯੂ. ਸੀ. ਵਲੋਂ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਮੇਨ ਗੇਟ 'ਤੇ ਇਕ ਰੋਸ ਰੈਲੀ ਕੀਤੀ ਗਈ | ਇਹ ਰੈਲੀ ਬਿਜਲੀ ਐਕਟ-2025 ਨੂੰ ਲਾਗੂ ਕਰਨ ਦੇ ਵਿਰੋਧ 'ਚ ਕੀਤੀ ਗਈ | ਇਸ ਰੈਲੀ 'ਚ ਥਰਮਲ ਪਲਾਂਟ ਦੇ ਸੈਂਕੜੇ ਕੱਚੇ ਮੁਲਾਜ਼ਮ ਅਤੇ ਰੈਗੂਲਰ ਮੁਲਾਜ਼ਮਾਂ ਨੇ ਐਕਟ ਵਿਰੁੱਧ ਪ੍ਰਦਰਸ਼ਨ ਕੀਤਾ | ਰੈਲੀ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਹਿੰਦੁਸਤਾਨ ਦੇ ਸਾਰੇ ਕਾਮੇ ਐਕਟ-2025 ਦਾ ਵਿਰੋਧ ਕਰ ਰਹੇ ਹਨ, ਪਰ ਕੇਂਦਰ ਅਤੇ ਰਾਜ ਸਰਕਾਰਾਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਲਾਗੂ ਕਰਨ 'ਤੇ ਤੁਲੀ ਹੋਈ ਹੈ | ਇਹ ਐਕਟ ਨਾ ਸਿਰਫ਼ ਮੁਲਾਜ਼ਮਾਂ ਲਈ ਸਗੋਂ ਖਪਤਕਾਰਾਂ ਲਈ ਵੀ ਘਾਤਕ ਹੈ | ਹਿੰਦੁਸਤਾਨ ਦਾ ਕਿਸਾਨ ਵਰਗ, ਮਜ਼ਦੂਰ ਜਮਾਤ, ਸਰਕਾਰੀ/ਗ਼ੈਰਸਰਕਾਰੀ ਕਾਮੇ, ਵਪਾਰੀ ਵਰਗ ਅਤੇ ਆਮ ਨਾਗਰਿਕ ਉਕਤ ਐਕਟ ਦੇ ਖ਼ਿਲਾਫ਼ ਆਪਣੇ ਆਪਣੇ ਤਰੀਕੇ ਨਾਲ ਵਿਰੋਧ ਕਰ ਰਹੇ ਹਨ | ਕੱਚੇ ਕਾਮਿਆਂ ਨੂੰ ਪੱਕਾ ਕਰਨ ਦਾ ਬਜਟ ਦੌਰਾਨ ਕੋਈ ਸ਼ਬਦ ਸੁਣਨ ਨੂੰ ਨਹੀਂ ਮਿਲਿਆ | ਬਜਟ ਵਿਚ ਸਰਕਾਰ ਨੇ ਚੋਣਾਂ ਵੇਲੇ ਕੀਤੇ ਸਾਰੇ ਵਾਅਦੇ ਪੂਰੇ ਕਰਨ ਦੀ ਗੱਲ ਕੀਤੀ ਹੈ, ਪਰੰਤੂ ਮਾਨ ਸਾਹਿਬ ਹਰੇ ਪੈਨ ਦੀ ਵਰਤੋਂ ਕਰਨ ਦਾ ਵਾਅਦਾ ਤਾਂ ਹੁਣ ਤੱਕ ਪੂਰਾ ਨਹੀਂ ਹੋਇਆ | ਬੁਲਾਰਿਆਂ ਨੇ ਕਿਹਾ ਕਿ ਜੇਕਰ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਸਬੰਧਿਤ ਵਿਭਾਗਾਂ ਵਿਚ ਮਰਜ਼ ਕਰਕੇ ਰੈਗੂਲਰ ਕਰਨ ਵਾਲਾ ਵਾਅਦਾ ਪੂਰਾ ਨਾ ਕੀਤਾ ਤਾਂ ਇਹ ਮਜ਼ਦੂਰ ਜਮਾਤ ਆਉਣ ਵਾਲੇ ਸਮੇਂ ਵਿਚ ਆਪ ਜੀ ਦੀ ਸਰਕਾਰ ਨੂੰ ਵਿਧਾਨ ਸਭਾ ਵਿਚ ਵਿਰੋਧੀ ਧਿਰ ਵਿਚ ਬੈਠਣ ਦਾ ਮੌਕਾ ਵੀ ਨਹੀਂ ਦੇਵੇਗੀ | ਸਾਂਝਾ ਮੰਚ ਦੇ ਬਲਵਿੰਦਰ ਸਸਕੌਰ, ਪਰਗਟ ਸਿੰਘ ਘਨੌਲੀ, ਸਾਹਿਲ, ਰਾਮਾਨੰਦ, ਬੀਕਰਮ ਸਿੰਘ, ਮਾਸਟਰ ਬਲਬੀਰ ਸਿੰਘ ਆਦਿ, ਆਰ ਟੀ ਪੀ ਇੰਪਲਾਈਜ ਫੈਡਰੇਸ਼ਨ ਦੇ ਪਵਨਪ੍ਰੀਤ ਸਿੰਘ, ਸਰਬਜੀਤ ਕੁਮਾਰ, ਬਲਵਿੰਦਰ ਸਿੰਘ, ਹਰਬੰਸ ਸਿੰਘ, ਨਿਖਿਲ ਮਲਹੋਤਰਾ ਆਦਿ ਅਤੇ ਏ ਆਈ ਟੀ ਯੂ ਸੀ ਦੇ ਆਰ ਕੇ ਤਿਵਾੜੀ, ਦਵਿੰਦਰ ਸਿੰਘ, ਰਾਮਾਨੰਦ ਗੋਲਸ ਕੁਮਾਰ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ | ਅੰਤ ਵਿਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੂਬਾ ਸਕੱਤਰ ਸਸਕੌਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਸਮੇਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਦਿੜ੍ਹਬਾ ਵਿਖੇ ਮਾਰਚ ਦੇ ਅਖੀਰ ਵਿਚ ਲੜੀਵਾਰ ਪ੍ਰਦਰਸ਼ਨ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸੋਧ ਬਿੱਲ 2025 ਸੰਸਦ ਵਿਚ ਪੇਸ਼ ਕਰਨ 'ਤੇ ਮੁਲਾਜ਼ਮਾਂ ਨੇ ਕੀਤਾ ਵਿਰੋਧ ਅਗਲੀ ਖ਼ਬਰ ਏ.ਟੀ.ਐਮ. ਕਾਰਡ ਬਦਲ ਕੇ ਮਾਰੀ 16 ਹਜ਼ਾਰ ਦੀ ਠੱਗੀ
Ad Position 24