15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਿਜਲੀ ਸੋਧ ਬਿੱਲ 2025 ਸੰਸਦ ਵਿਚ ਪੇਸ਼ ਕਰਨ 'ਤੇ ਮੁਲਾਜ਼ਮਾਂ ਨੇ ਕੀਤਾ ਵਿਰੋਧ

Ad Position 21
No active advertisement
ਅਜੀਤ ਡੈਸਕ 11-03-2026
ਸ੍ਰੀ ਅਨੰਦਪੁਰ ਸਾਹਿਬ, 10 ਮਾਰਚ (ਕਰਨੈਲ ਸਿੰਘ)-ਗੰਗੂਵਾਲ ਪਾਵਰ ਹਾਊਸ ਵਿਖੇ ਟੈਕਨੀਕਲ ਸਰਵਿਸ ਯੂਨੀਅਨ ਦੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ 2025 ਪੇਸ਼ ਕਰਨ ਦੇ ਵਿਰੋਧ 'ਚ ਅੱਜ ਗੇਟ ਰੈਲੀ ਕੀਤੀ ਗਈ | ਇਸ ਗੇਟ ਰੈਲੀ ਨੂੰ ਸੰਬੋਧਨ ਕਰਦੇ ਹੋਏ ਬੁਲਾਰੇ ਸਾਥੀਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸੰਸਦ 'ਚ ਪੇਸ਼ ਕੀਤੇ ਜਾਣ ਵਾਲਾ ਬਿਜਲੀ ਸੋਧ ਬਿੱਲ 2025 ਕਿਸਾਨਾਂ ਮਜ਼ਦੂਰਾਂ ਅਤੇ ਸਮਾਜ ਦੇ ਹਰੇਕ ਵਰਗ ਲਈ ਘਾਤਕ ਹੈ, ਜਿਸ ਨਾਲ ਬਿਜਲੀ ਬੋਰਡ ਦੇ ਨਿੱਜੀਕਰਨ ਦਾ ਰਾਹ ਪੱਧਰਾ ਹੋ ਜਾਵੇਗਾ ਅਤੇ ਪੂੰਜੀਪਤੀ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਵਾਲਾ ਹੈ | ਬਿਜਲੀ ਕਾਮੇ ਉਕਤ ਸਖ਼ਤ ਵਿਰੋਧ ਕਰਦੇ ਹਨ ਅਤੇ ਸਰਕਾਰ ਤੋਂ ਮੰਗ ਕਰਦੇ ਹਨ ਕਿ ਇਹ ਬਿੱਲ ਵਾਪਸ ਲਿਆ ਜਾਵੇ | ਇਸ ਤੋਂ ਇਲਾਵਾ ਬੁਲਾਰੇ ਸਾਥੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਵੀ ਮੁਲਾਜ਼ਮਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ | ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਨੋਟੀਫ਼ਿਕੇਸ਼ਨ ਅਧੂਰਾ ਜਾਰੀ ਕੀਤਾ ਗਿਆ ਹੈ ਜੋ ਕਿ ਸਰਕਾਰ ਵਲੋਂ ਸਿਰਫ਼ ਅਖ਼ਬਾਰਾਂ 'ਚ ਹੀ ਪੁਰਾਣੀ ਪੈਨਸ਼ਨ ਦਿੱਤੀ ਜਾ ਰਹੀ ਹੈ ਧਰਾਤਲ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ | ਜਿਸ ਦਾ ਮੁਲਾਜ਼ਮਾਂ ਵਲੋਂ ਸਖ਼ਤ ਵਿਰੋਧ ਕੀਤਾ ਗਿਆ | ਸਾਥੀਆਂ ਨੇ ਜਾਣਕਾਰੀ ਦਿੱਤੀ ਕਿ ਅੱਜ 11 ਮਾਰਚ ਨੂੰ ਜੋਇੰਟ ਫੋਰਮ ਦੇ ਫ਼ੈਸਲੇ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਹਾਜ਼ਰ ਸਾਥੀ ਗੁਰਦਾਸ ਰਾਮ ਸਰਕਲ ਪ੍ਰਧਾਨ, ਮੋਹਿਤ ਸ਼ਰਮਾ ਜੇ.ਈ. ਸਰਕਲ, ਕਮੇਟੀ ਮੈਂਬਰ ਤਜਿੰਦਰ ਸਿੰਘ, ਜੋਨ ਕਮੇਟੀ ਮੈਂਬਰ ਸੁਖਬੀਰ ਸਿੰਘ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ ਸਬ ਡਵੀਜ਼ਨ ਪ੍ਰਧਾਨ ਅਤੇ ਹੋਰ ਹਾਜ਼ਰ ਸਾਥੀ ਸੋਮਨਾਥ, ਸਤੀਸ਼ ਕੁਮਾਰ, ਗੁਰਦੇਵ ਸਿੰਘ, ਰਾਜੇਸ਼ ਕੁਮਾਰ, ਗੁਰਮੀਤ ਸਿੰਘ, ਸੁਮਿਤ ਕੁਮਾਰ, ਹਰਵਿੰਦਰ ਸਿੰਘ, ਪੰਕਜ ਲਾਲ, ਪਰਦੀਪ ਕੁਮਾਰ, ਪਰਮੋਦ ਕੁਮਾਰ ਆਦਿ ਸਾਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਰੋਪੜ ਵਿਖੇ ਕਰਵਾਏ ਜ਼ੋਨਲ ਕੁਇਜ਼ ਮੁਕਾਬਲੇ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਕਾਮਿਆਂ ਵਲੋਂ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਰੋਸ ਰੈਲੀ
Ad Position 24