ਰੂਪਨਗਰ, 10 ਮਾਰਚ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੋਪੜ ਵਿਖੇ ਭੂਗੋਲ ਵਿਭਾਗ ਵਲੋਂ ਜ਼ੋਨਲ ਕੁਇਜ਼ ਮੁਕਾਬਲੇ 2026 ਕਰਵਾਏ ਗਏ | ਇਸ ਮੌਕੇ ਭੂਗੋਲ ਵਿਭਾਗ ਦੀ ਪ੍ਰੋ. ਸ਼ਮਿੰਦਰ ਕੌਰ ਨੇ ਮਹਿਮਾਨਾਂ ਅਤੇ ਵੱਖ-ਵੱਖ ਕਾਲਜਾਂ ਤੋਂ ਆਈਆਂ ਟੀਮਾਂ ਦਾ ਸਵਾਗਤ ਕੀਤਾ | ਸਮਾਗਮ 'ਚ ਰਿਟਾਇਰਡ ਪ੍ਰੋ. ਰਾਮਪਾਲ ਸਿੰਘ, ਰਿਟਾਇਰਡ ਪ੍ਰੋ. ਪਿਆਰਾ ਸਿੰਘ, ਪ੍ਰੋ. ਸਲੋਨੀ, ਪ੍ਰੋ. ਬਲਜਿੰਦਰ ਕੌਰ, ਪ੍ਰੋ. ਲਵਪ੍ਰੀਤ ਕੌਰ, ਪ੍ਰੋ. ਗਗਨਪ੍ਰੀਤ ਕੌਰ ਅਤੇ ਪ੍ਰੋ. ਮੁਹੰਮਦ ਸ਼ਹਿਬਾਜ ਆਦਿ ਹਾਜ਼ਰ ਸਨ | ਐਸੋਸੀਏਸ਼ਨ ਆਫ਼ ਪੰਜਾਬ ਜਿਓਗ੍ਰਾਫਰਜ਼ ਦੀ ਨੁਮਾਇੰਦਗੀ ਕਰਦੇ ਹੋਏ ਰਿਟਾ. ਪ੍ਰੋ. ਰਾਮਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਇਸ ਮੁਕਾਬਲੇ 'ਚ ਵੱਖ-ਵੱਖ ਕਾਲਜਾਂ ਦੀਆਂ ਪੰਜ ਟੀਮਾਂ ਨੇ ਭਾਗ ਲਿਆ | ਨਤੀਜਿਆਂ ਅਨੁਸਾਰ ਸਰਕਾਰੀ ਕਾਲਜ ਡੇਰਾਬੱਸੀ ਨੇ ਪਹਿਲਾ, ਸਰਕਾਰੀ ਸ਼ਿਵਾਲਿਕ ਕਾਲਜ ਨਵਾਂ ਨੰਗਲ ਨੇ ਦੂਜਾ ਅਤੇ ਸਰਕਾਰੀ ਕਾਲਜ ਰੋਪੜ ਨੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੀ ਵਾਈਸ ਪਿ੍ੰਸੀਪਲ ਪ੍ਰੋ. ਮੀਨਾ ਕੁਮਾਰੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਜਿਓਗ੍ਰਾਫੀ ਐਸੋਸੀਏਸ਼ਨ ਵਲੋਂ ਜੇਤੂ ਟੀਮਾਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਕੁਇਜ਼ ਮਾਸਟਰ ਦੀ ਭੂਮਿਕਾ ਪ੍ਰੋ. ਡਿੰਪਲ ਅਤੇ ਪ੍ਰੋ. ਸੰਦੀਪ ਕੌਰ ਨੇ ਨਿਭਾਈ, ਜਦਕਿ ਪ੍ਰੋ. ਸੰਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੁਕਾਬਲੇ ਨੂੰ ਸਫਲ ਬਣਾਉਣ 'ਚ ਰਣਜੀਤ ਸਿੰਘ (ਸੀਨੀਅਰ ਲੈਕਚਰ ਅਸਿਸਟੈਂਟ), ਸਰਬਜੀਤ ਸਿੰਘ ਐੱਲ.ਏ. ਅਤੇ ਸ਼ੰਕਰ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ | ਇਸ ਮੌਕੇ ਪ੍ਰੋ. ਅਨੂ ਸ਼ਰਮਾ, ਪ੍ਰੋ. ਹਰਦੀਪ ਕੌਰ, ਪ੍ਰੋ. ਦੀਪੇਂਦਰ ਸਿੰਘ, ਪ੍ਰੋ. ਅਜੈ ਕੁਮਾਰ ਅਤੇ ਪ੍ਰੋ. ਤਰਨਜੋਤ ਕੌਰ ਸਮੇਤ ਲਗਭਗ 100 ਵਿਦਿਆਰਥੀ ਹਾਜ਼ਰ ਸਨ |