15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਯੂ. ਪੀ. ਐਸ. ਸੀ. 'ਚ ਜਸਪ੍ਰੀਤ ਕੌਰ ਨੇ ਡੇਰਾਬੱਸੀ ਹਲਕੇ ਦਾ ਨਾਂਅ ਕੀਤਾ ਰੌਸ਼ਨ- ਕੇ. ਪੀ. ਸ਼ਰਮਾ

Ad Position 21
No active advertisement
ਅਜੀਤ ਡੈਸਕ 11-03-2026
ਡੇਰਾਬੱਸੀ, 10 ਮਾਰਚ (ਰਣਬੀਰ ਸਿੰਘ ਪੜ੍ਹੀ)-ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵਲੋਂ ਜਾਰੀ ਨਤੀਜਿਆਂ ਅਨੁਸਾਰ ਭਾਰਤ 'ਚ 422ਵਾਂ ਸਥਾਨ ਹਾਸਿਲ ਕਰਨ ਵਾਲੀ ਡੇਰਾਬੱਸੀ ਸਬ ਡਵੀਜ਼ਨ ਦੇ ਪਿੰਡ ਕਕਰਾਲੀ ਦੀ ਧੀ ਜਸਪ੍ਰੀਤ ਕੌਰ ਨੇ ਆਪਣੇ ਪਰਿਵਾਰ ਦਾ ਹੀ ਨਹੀਂ, ਸਗੋਂ ਸਮੁੱਚੇ ਡੇਰਾਬੱਸੀ ਹਲਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਅਕਾਲੀ ਆਗੂ ਕੇ. ਪੀ. ਸ਼ਰਮਾ ਨੇ ਜਸਪ੍ਰੀਤ ਕੌਰ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਸਹੂਲਤਾਂ ਤੋਂ ਸੱਖਣੇ ਛੋਟੇ ਜਿਹੇ ਪਿੰਡ ਕਕਰਾਲੀ ਤੋਂ ਕਿਸੇ ਬੇਟੀ ਦਾ ਇਸ ਤਰ੍ਹਾਂ ਕੋਈ ਮੁਕਾਮ ਹਾਸਿਲ ਕਰਨਾ ਬਹੁਤ ਵੱਡੀ ਗੱਲ ਹੈ ਅਤੇ ਸ਼ਲਾਘਾਯੋਗ ਹੈ, ਇਸ ਨਾਲ ਹੋਰ ਬੱਚਿਆਂ ਨੂੰ ਵੀ ਅਜਿਹੇ ਹੋਣਹਾਰ ਨੌਜਵਾਨਾਂ ਤੋਂ ਸੇਧ ਲੈਣੀ ਚਾਹੀਦੀ ਹੈ ਤਾਂ ਜੋ ਉਹ ਵੀ ਆਪਣੇ ਮਾਪਿਆਂ ਦੀ ਉਮੀਦਾਂ 'ਤੇ ਖਰਾ ਉਤਰ ਸਕਣ | ਇਸ ਮੌਕੇ ਲੈਕਚਰਾਰ ਮੀਨਾ ਰਾਜਪੂਤ, ਸਮਾਜ ਸੇਵੀ ਡਾ. ਬਰਖਾ ਰਾਮ, ਹਰਜੀਤ ਸਿੰਘ, ਜਸਪ੍ਰੀਤ ਕੌਰ ਦੇ ਪਿਤਾ ਰਘੁਬੀਰ ਸਿੰਘ ਤੇ ਮਾਤਾ ਦਵਿੰਦਰ ਕੌਰ ਸਮੇਤ ਹੋਰ ਪਰਿਵਾਰਕ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਨਾਹਰ ਸਿੰਘ ਤਿਊੜ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਅਜੇ ਮੰਗੂਪੁਰ ਵਲੋਂ ਵਕੀਲ ਰਾਹੀਂ ਕਰਵਾਈ ਗਈ ਕਾਰਵਾਈ 'ਤੇ ਸਰਕਾਰ ਨੇ ਲਿਆ ਨੋਟਿਸ <br/>
Ad Position 24