ਐੱਸ. ਏ. ਐੱਸ. ਨਗਰ, 10 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫ਼ਰੰਟ ਵਲੋਂ 8 ਤੋਂ 11 ਮਾਰਚ ਤੱਕ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਅੜੀਅਲ ਵਤੀਰੇ ਦੇ ਵਿਰੁੱਧ ਵਿਧਾਨ ਸਭਾ ਸੈਸ਼ਨ ਦੌਰਾਨ ਰੈਲੀਆਂ ਕਰਨ ਦੇ ਕੀਤੇ ਐਲਾਨ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਸੰਬੰਧਿਤ ਅਤੇ ਏਟਕ ਵਿਚ ਸ਼ਾਮਿਲ ਸਮੂਹ ਜਥੇਬੰਦੀਆਂ ਵਲੋਂ 11 ਮਾਰਚ ਨੂੰ ਸਥਾਨਕ ਫ਼ੇਜ਼ 6 ਦੇ ਪੈਟਰੋਲ ਪੰਪ ਨਜ਼ਦੀਕ ਹੋਣ ਵਾਲੀ ਰੈਲੀ ਵਿਚ ਚੰਡੀਗੜ੍ਹ ਮੁਹਾਲੀ ਨਾਲ ਸੰਬੰਧਿਤ ਮੁਲਾਜ਼ਮ ਤੇ ਪੈਨਸ਼ਨਰ ਵਧ ਚੜ੍ਹ ਕੇ ਹਿੱਸਾ ਲੈਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ. ਸ. ਸ. ਫ. ਦੇ ਆਗੂ ਕਰਤਾਰ ਸਿੰਘ ਪਾਲ, ਮਨੋਜ ਮੋਦੀ, ਨਿਰਮਲ ਸਿੰਘ, ਲਾਭ ਸਿੰਘ ਸੈਣੀ, ਆਨੰਦ ਸਿੰਘ, ਭੁਪਿੰਦਰ ਸਿੰਘ ਅਧਰੇੜਾ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਰੈਲੀ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੇ ਜਾਵੇ |