15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਿਵਲ ਸਰਜਨ ਵਲੋਂ ਮਾਪਿਆਂ ਨੂੰ ਆਪਣੀਆਂ ਧੀਆਂ ਦਾ ਐਚ. ਪੀ. ਵੀ. ਟੀਕਾਕਰਨ ਕਰਵਾਉਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 11-03-2026
ਐੱਸ. ਏ. ਐੱਸ. ਨਗਰ, 10 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ 'ਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਰੋਕਥਾਮ ਲਈ ਟੀਕਾਕਰਨ ਜਾਰੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਸਰਕਾਰ ਵਲੋਂ 28 ਫ਼ਰਵਰੀ ਤੋਂ ਐਚ. ਪੀ. ਵੀ. ਟੀਕਾਕਰਨ ਦੀ ਦੇਸ਼ ਵਿਆਪੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਇਹ ਟੀਕਾ 14 ਤੋਂ 15 ਸਾਲ ਤੱਕ ਦੀਆਂ ਕੁੜੀਆਂ ਨੂੰ ਲਗਾਇਆ ਜਾ ਰਿਹਾ ਹੈ | ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਉਮਰ ਦੀਆਂ ਆਪਣੀਆਂ ਬੱਚੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ, ਕਿਉਂਕਿ ਇਹ ਦਵਾਈ ਮਹਿਲਾਵਾਂ ਨੂੰ ਜਾਨਲੇਵਾ ਬਿਮਾਰੀ ਤੋਂ ਬਚਾਉਂਦੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਇਸ ਮੁਹਿੰਮ ਅਧੀਨ ਯੋਗ ਕੁੜੀਆਂ ਨੂੰ ਮੁਫ਼ਤ ਟੀਕਾਕਰਨ ਮੁਹੱਈਆ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਇਹ ਪ੍ਰੋਗਰਾਮ 90 ਦਿਨਾਂ ਤੱਕ ਸਰਕਾਰੀ ਸਿਹਤ ਸੰਸਥਾਵਾਂ 'ਚ ਜਾਰੀ ਰਹੇਗਾ | ਟੀਕਾਕਰਨ ਲਈ ਮੁੱਖ ਕੇਂਦਰਾਂ 'ਚ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰ ਆਦਿ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਦੇ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਮੁਖੀਆਂ ਨਾਲ ਰਾਬਤਾ ਕਾਇਮ ਕਰਦਿਆਂ ਉਨ੍ਹਾਂ ਨੂੰ ਟੀਕਾਕਰਨ ਵਾਸਤੇ ਕੁੜੀਆਂ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਢਕੌਲੀ 'ਚ ਨਵੀਂ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਅਗਲੀ ਖ਼ਬਰ ਸਲੇਮਪੁਰ ਸਕੂਲ ਨੂੰ ਪੈਨਲ ਤੇ ਕੰਪਿਊਟਰ ਭੇਟ
Ad Position 24