22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਚੌਧਰੀ ਰਤਨ ਧਨੇੜਾ ਵਲੋਂ 14 ਦੀ ਮੋਗਾ ਰੈਲੀ ਸੰਬੰਧੀ ਵਰਕਰਾਂ ਨਾਲ ਮੀਟਿੰਗ <br/>

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਮੋਗਾ ਰੈਲੀ ਸਬੰਧੀ ਮੀਟਿੰਗ ਕਰਦੇ ਹੋਏ ਭਾਜਪਾ ਦੇ ਮੰਡਲ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਤੇ ਹੋਰ | <br/> 12-03-2026
ਸ੍ਰੀ ਅਨੰਦਪੁਰ ਸਾਹਿਬ, 11 ਮਾਰਚ (ਜੇ ਐਸ ਨਿੱਕੂਵਾਲ)-14 ਮਾਰਚ ਨੂੰ ਮੋਗਾ ਦੇ ਕਿਲੀ ਚਾਹਲਾਂ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹੋਣ ਵਾਲੀ ਵਿਸ਼ਾਲ ਰੈਲੀ ਇਤਿਹਾਸਕ ਸਾਬਤ ਹੋਵੇਗੀ | ਇਹ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਅਤੇ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਚੌਧਰੀ ਰਤਨ ਕੁਮਾਰ ਧਨੇੜਾ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ, ਆਗੂ, ਅਹੁਦੇਦਾਰ, ਸਰਪੰਚ ਅਤੇ ਪੰਚ ਸ਼ਾਮਿਲ ਹੋਣਗੇ | ਰੈਲੀ ਨੂੰ ਲੈ ਕੇ ਭਾਜਪਾ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ | ਧਨੇੜਾ ਨੇ ਕਿਹਾ ਕਿ ਪੰਜਾਬ ਵਿਚ ਮੌਜੂਦਾ ਸਰਕਾਰ ਹਰ ਮੋਰਚੇ 'ਤੇ ਅਸਫਲ ਸਾਬਤ ਹੋ ਰਹੀ ਹੈ ਅਤੇ ਸੂਬਾ ਵੱਡੇ ਕਰਜ਼ੇ ਹੇਠ ਦੱਬਦਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਕਰਜ਼ਾ ਚੁੱਕ-ਚੁੱਕ ਕੇ ਪੰਜਾਬ ਦੀ ਆਰਥਿਕ ਹਾਲਤ ਨੂੰ ਕਮਜ਼ੋਰ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਨਿਰਾਸ਼ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਨਸ਼ਾ ਮੁਕਤ, ਭਿ੍ਸ਼ਟਾਚਾਰ ਮੁਕਤ, ਕਰਜ਼ਾ ਮੁਕਤ ਅਤੇ ਗੁੰਡਾਗਰਦੀ ਰਹਿਤ ਪੰਜਾਬ ਦੀ ਸਿਰਜਣਾ ਲਈ ਵਚਨਬੱਧ ਹੈ ਅਤੇ ਮੋਗਾ ਦੀ ਰੈਲੀ ਇਸ ਦਿਸ਼ਾ ਵਿਚ ਮਹੱਤਵਪੂਰਨ ਕਦਮ ਸਾਬਤ ਹੋਵੇਗੀ | ਇਸ ਮੌਕੇ ਰਾਮ ਪਿਆਰੀ, ਅਮਰੀਕ ਸਿੰਘ, ਰਵੀ ਦੱਤ, ਮਹਿੰਦਰ ਪਾਲ, ਸੁਭਾਸ ਚੰਦ, ਜੀਤ ਰਾਮ, ਪ੍ਰਦੀਪ ਕੁਮਾਰ, ਧਰਮ ਪਾਲ, ਬਿਸ਼ਨ ਦਾਸ, ਯੋਗ ਰਾਜ, ਬਹਾਦਰ ਸਿੰਘ ਰਾਣਾ, ਰੋਸ਼ਨ ਲਾਲ, ਤਰਸੇਮ ਡਾਂਗੀ, ਅਵਤਾਰ ਸਿੰਘ ਸੋਨੀ, ਮਨੋਜ਼ ਕੁਮਾਰ ਆਦਿ ਭਾਜਪਾ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਵੱਛ ਪ੍ਰਸ਼ਾਸਨ ਸਲਾਹਕਾਰ ਕਮੇਟੀ ਦੀ ਖੇਤਰੀ ਅਧਿਕਾਰੀ ਨਾਲ ਮੀਟਿੰਗ ਅਗਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ 20 ਤੋਂ 22 ਮਾਰਚ ਤੱਕ ਕਰਵਾਇਆ ਜਾਵੇਗਾ 3 ਰੋਜ਼ਾ ਵਿਰਾਸਤੀ ਮੇਲਾ
Ad Position 24