22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲ ਦੇ ਵਾਰਡਾਂ ਦੀ ਕੀਤੀ ਚੈਕਿੰਗ

Ad Position 21
No active advertisement
ਅਜੀਤ ਡੈਸਕ 12-03-2026
ਰੂਪਨਗਰ, 11 ਮਾਰਚ (ਗੁਰਪ੍ਰੀਤ ਸਿੰਘ ਹੁੰਦਲ)-ਡਿਪਟੀ ਕਮਿਸ਼ਨਰ ਰੂਪਨਗਰ ਅਦਿਤਿਆ ਡੇਚਲਵਾਲ ਵਲੋਂ ਅੱਜ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਦੌਰਾ ਕਰਕੇ ਉੱਥੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਗਿਆ ਅਤੇ ਵੱਖ-ਵੱਖ ਵਾਰਡਾਂ ਦੀ ਚੈਕਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਵਾਰਡਾਂ ਦਾ ਨਿਰੀਖਣ ਕਰਦਿਆਂ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਹਸਪਤਾਲ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ | ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਹਸਪਤਾਲ ਦੇ ਐਮਰਜੈਂਸੀ ਵਾਰਡ, ਮਹਿਲਾ ਵਾਰਡ, ਬੱਚਿਆਂ ਦੇ ਵਾਰਡ, ਨਸ਼ਾ ਛੁਡਾਊ ਕੇਂਦਰ, ਓ.ਪੀ.ਡੀ. ਬਲਾਕ, ਹੱਡੀਆਂ ਅਤੇ ਸਰਜਰੀ ਵਿਭਾਗ, ਐਸ.ਐਨ.ਸੀ.ਯੂ. ਸਮੇਤ ਹੋਰ ਮਹੱਤਵਪੂਰਨ ਭਾਗਾਂ ਦਾ ਮੁਆਇਨਾ ਕੀਤਾ | ਉਨ੍ਹਾਂ ਨੇ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਨਾਲ ਗੱਲਬਾਤ ਕਰਦਿਆਂ ਹਸਪਤਾਲ ਵਿਚ ਆ ਰਹੀਆਂ ਚੁਣੌਤੀਆਂ ਅਤੇ ਲੋੜੀਂਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਸਟਾਫ਼ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਨੇ ਹਸਪਤਾਲ ਦੀ ਸਫ਼ਾਈ ਵਿਵਸਥਾ, ਦਵਾਈਆਂ ਦੀ ਉਪਲਬਧਤਾ ਅਤੇ ਮਰੀਜ਼ਾਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹੋਰ ਸੁਵਿਧਾਵਾਂ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਹਸਪਤਾਲ ਦੀ ਸਫਾਈ ਅਤੇ ਪ੍ਰਬੰਧਨ ਵਿਚ ਹੋਰ ਸੁਧਾਰ ਕੀਤਾ ਜਾਵੇ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਹਸਪਤਾਲ ਵਿਚ ਬਣ ਰਹੀ ਆਈ.ਪੀ.ਐਚ.ਐਸ. ਲੈਬ ਅਤੇ ਸੀ.ਸੀ.ਯੂ. (ਕਿ੍ਟੀਕਲ ਕੇਅਰ ਯੂਨਿਟ) ਦੇ ਨਿਰਮਾਣ ਕਾਰਜ ਦਾ ਵੀ ਨਿਰੀਖਣ ਕੀਤਾ ਗਿਆ | ਉਨ੍ਹਾਂ ਨੇ ਮੌਕੇ 'ਤੇ ਮੌਜੂਦ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਦੋਵੇਂ ਪ੍ਰੋਜੈਕਟ ਤੈਅ ਕੀਤੀ ਸਮੇਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਪੂਰੇ ਕੀਤੇ ਜਾਣ | ਉਨ੍ਹਾਂ ਕਿਹਾ ਕਿ ਆਈ.ਪੀ.ਐਚ.ਐਸ. ਲੈਬ ਦੇ ਚਾਲੂ ਹੋਣ ਨਾਲ ਜ਼ਿਲ੍ਹਾ ਹਸਪਤਾਲ ਵਿਚ ਵੱਖ-ਵੱਖ ਤਰ੍ਹਾਂ ਦੇ ਲੈਬ ਟੈਸਟ ਇੱਕ ਹੀ ਥਾਂ ਉੱਤੇ ਉਪਲਬਧ ਹੋਣਗੇ, ਜਿਸ ਨਾਲ ਮਰੀਜ਼ਾਂ ਨੂੰ ਕਾਫ਼ੀ ਸਹੂਲਤ ਮਿਲੇਗੀ | ਉਨ੍ਹਾਂ ਨੇ ਕਿਹਾ ਕਿ ਸੀ.ਸੀ.ਯੂ. ਦੇ ਤਿਆਰ ਹੋਣ ਨਾਲ ਗੰਭੀਰ ਮਰੀਜ਼ਾਂ ਨੂੰ ਉੱਚ ਪੱਧਰੀ ਇਲਾਜ ਦੀ ਸਹੂਲਤ ਜ਼ਿਲ੍ਹਾ ਪੱਧਰ 'ਤੇ ਹੀ ਮਿਲੇਗੀ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਗੈਸ ਸਿਲੰਡਰਾਂ ਦੇ ਭੰਡਾਰ ਜਾਂ ਕਾਲਾਬਾਜ਼ਾਰੀ 'ਤੇ ਹੋਵੇਗੀ ਕਾਰਵਾਈ-ਡੀ.ਸੀ. ਅਗਲੀ ਖ਼ਬਰ ਮੁਹਾਲੀ ਧਰਨੇ 'ਚ ਰੋਪੜ ਸਰਕਲ ਦੇ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸ਼ਮੂਲੀਅਤ <br/>
Ad Position 24