22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਝੂਠੇ ਪੁਲਿਸ ਮੁਕਾਬਲਿਆਂ ਵਿਰੁੱਧ ਕੇ.ਐਮ.ਐਮ ਵਲੋਂ ਐਸ.ਐਸ.ਪੀ. ਰੋਪੜ ਨੂੰ ਮੰਗ ਪੱਤਰ <br/>

Ad Position 21
No active advertisement
ਐਸ. ਐਸ. ਪੀ. ਰੂਪਨਗਰ ਨੂੰ ਮੰਗ ਪੱਤਰ ਸੌਂਪ ਰਿਹਾ ਜਥੇਬੰਦੀਆਂ ਦਾ ਵਫ਼ਦ | <br/> 12-03-2026
ਰੂਪਨਗਰ, 11 ਮਾਰਚ (ਸਤਨਾਮ ਸਿੰਘ ਸੱਤੀ)-ਕਿਸਾਨ ਮਜ਼ਦੂਰ ਮੋਰਚੇ (ਕੇ.ਐਮ.ਐਮ) ਵਲੋਂ ਪੰਜਾਬ ਵਿਚ ਹੋ ਰਹੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੇ ਵਿਰੋਧ ਵਿਚ ਰਾਸ਼ਟਰਪਤੀ, ਪੰਜਾਬ ਦੇ ਗਵਰਨਰ, ਸੁਪਰੀਮ ਕੋਰਟ ਅਤੇ ਹਾਈ ਕੋਰਟ ਦੇ ਚੀਫ਼ ਜਸਟਿਸ, ਮੁੱਖ ਮੰਤਰੀ ਅਤੇ ਡੀ.ਜੀ.ਪੀ. ਦੇ ਨਾਮ ਜ਼ਿਲ੍ਹਾ ਰੂਪਨਗਰ ਦੇ ਐਸ.ਐਸ.ਪੀ. ਮਨਿੰਦਰ ਸਿੰਘ ਨੂੰ ਤਿੰਨ ਨੁਕਾਤੀ ਮੰਗ ਪੱਤਰ ਸੌਂਪਿਆ ਗਿਆ | ਵਫ਼ਦ ਦੀ ਅਗਵਾਈ ਸਵਰਨ ਸਿੰਘ ਢੰਗਰਾਲੀ (ਜ਼ਿਲ੍ਹਾ ਪ੍ਰਧਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ) ਅਤੇ ਅਵਤਾਰ ਸਿੰਘ ਹੀਰਾ (ਜ਼ਿਲ੍ਹਾ ਪ੍ਰਧਾਨ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ) ਨੇ ਕੀਤੀ | ਮੰਗ ਪੱਤਰ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਨੌਜਵਾਨ ਰਣਜੀਤ ਸਿੰਘ ਆਦੀਆਂ ਦੇ ਚਰਚਿਤ ਪੁਲਿਸ ਮੁਕਾਬਲੇ ਸਮੇਤ ਕਰੀਬ 42 ਮਾਮਲਿਆਂ ਦੀ ਸੀ.ਬੀ.ਆਈ. ਜਾਂਚ ਕਰਵਾਉਣ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਕੇਸ ਦੀ ਪੈਰਵੀ ਕਰ ਰਹੇ ਪਰਿਵਾਰਕ ਮੈਂਬਰਾਂ ਨੂੰ ਬਲੈਕਮੇਲ ਕਰਨ ਅਤੇ ਤੰਗ-ਪਰੇਸ਼ਾਨ ਕਰਨ ਦੀਆਂ ਕਾਰਵਾਈਆਂ ਬੰਦ ਕਰਨ ਦੀ ਵੀ ਮੰਗ ਕੀਤੀ ਗਈ | ਆਗੂਆਂ ਨੇ ਦੋਸ਼ ਲਾਇਆ ਕਿ ਕੁੱਝ ਉੱਚ ਪੁਲਿਸ ਅਧਿਕਾਰੀ ਐਸ.ਐਮ.ਓ. ਦੀ ਕੁਰਸੀ 'ਤੇ ਬੈਠ ਕੇ ਜਾਂਚ 'ਤੇ ਅਸਰ ਪਾਉਂਦੇ ਹਨ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ | ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸਵਰਨ ਸਿੰਘ ਢੰਗਰਾਲੀ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਲੋਕਾਂ ਦੀ ਹੱਕੀ ਆਵਾਜ਼ ਨੂੰ ਪੁਲੀਸ ਜ਼ਬਰ ਨਾਲ ਦਬਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ੰਭੂ-ਖਨੌਰੀ ਬਾਰਡਰ ਧਰਨਿਆਂ ਦੌਰਾਨ ਕਿਸਾਨਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਬਠਿੰਡਾ ਵਿਚ ਧਰਨੇ ਲਈ ਜਾ ਰਹੇ ਕਿਸਾਨਾਂ 'ਤੇ ਵੀ ਪੁਲੀਸ ਵਲੋਂ ਜ਼ਬਰ ਕੀਤਾ ਗਿਆ | ਉਨ੍ਹਾਂ ਚੰਡੀਗੜ੍ਹ ਵਿਚ ਮੁਲਾਜ਼ਮਾਂ ਦੇ ਰੋਸ ਪ੍ਰਦਰਸ਼ਨ ਅਤੇ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਕੀਤੀ ਕਾਰਵਾਈ ਦੀ ਵੀ ਨਿੰਦਾ ਕੀਤੀ | ਮੰਗ ਪੱਤਰ ਦੇਣ ਵਾਲੇ ਵਫ਼ਦ ਵਿਚ ਮੁਖਤਿਆਰ ਸਿੰਘ ਮਾਹਲਾਂ, ਕਰਨਵੀਰ ਸਿੰਘ ਸਿੱਧੂ, ਅਮਰੀਕ ਸਿੰਘ ਸੋਹੀ, ਰਣਧੀਰ ਸਿੰਘ, ਅਮਰਜੀਤ ਸਿੰਘ ਨਥਮੱਲਪੁਰ, ਜਸਵੰਤ ਰਾਏ, ਸੱਜਣ ਸਿੰਘ ਬਡਵਾਲੀ, ਰਣਜੋਧ ਸਿੰਘ ਬਾਠ ਅਤੇ ਜਸ਼ਨਪ੍ਰੀਤ ਸਿੰਘ ਬਾਠ ਸ਼ਾਮਲ ਸਨ | ਆਗੂਆਂ ਨੇ ਕਿਹਾ ਕਿ 14 ਮਾਰਚ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਫੇਰੀ ਦੌਰਾਨ ਵੀ ਕਿਸਾਨ ਮਜ਼ਦੂਰ ਸੰਗਠਨਾਂ ਵਲੋਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਮਿਊਾਸੀਪਲ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਨੇ ਰੋਸ ਮਾਰਚ ਕਰਕੇ ਸਾੜਿਆ ਪੁਤਲਾ <br/> ਅਗਲੀ ਖ਼ਬਰ ਖੇਤਰ ਨੂਰਪੁਰ ਬੇਦੀ 'ਚ ਰਸੋਈ ਗੈਸ ਦੀ ਸਪਲਾਈ ਨਾ ਹੋਣ ਕਾਰਨ ਖਪਤਕਾਰ ਪ੍ਰੇਸ਼ਾਨ <br/>
Ad Position 24