22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਿਊਾਸੀਪਲ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਨੇ ਰੋਸ ਮਾਰਚ ਕਰਕੇ ਸਾੜਿਆ ਪੁਤਲਾ <br/>

Ad Position 21
No active advertisement
ਅਜੀਤ ਡੈਸਕ 12-03-2026
ਨੰਗਲ, 11 ਮਾਰਚ (ਪ੍ਰੀਤਮ ਸਿੰਘ ਬਰਾਰੀ)-ਨੰਗਲ ਮਿਊਾਸੀਪਲ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਵਲੋਂ ਅੱਜ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਅੱਡਾ ਮਾਰਕੀਟ ਸਥਿਤ ਨਗਰ ਕੌਂਸਲ ਦਫ਼ਤਰ ਤੋਂ ਰੋਸ ਮਾਰਚ ਕੱਢਿਆ ਗਿਆ | ਮਾਰਚ ਦੌਰਾਨ ਕਰਮਚਾਰੀਆਂ ਨੇ ਨਾਅਰੇਬਾਜ਼ੀ ਕਰਦੇ ਹੋਏ ਐਸ.ਡੀ.ਐਮ. ਦਫ਼ਤਰ ਤੱਕ ਪਹੁੰਚ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਦੀਆਂ ਸਹਿਯੋਗੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ ਅਤੇ ਹਾਲ ਹੀ ਵਿਚ ਪੇਸ਼ ਕੀਤੇ ਬਜਟ ਵਿਚ ਵੀ ਮੁਲਾਜ਼ਮਾਂ ਲਈ ਕੋਈ ਖ਼ਾਸ ਰਾਹਤ ਨਹੀਂ ਦਿੱਤੀ ਗਈ | ਆਗੂਆਂ ਨੇ ਕਿਹਾ ਕਿ ਬਜਟ ਪੇਸ਼ ਹੋਣ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਸਰਕਾਰ ਤੋਂ ਕਾਫ਼ੀ ਉਮੀਦਾਂ ਸਨ, ਪਰ ਸਰਕਾਰ ਨੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਆਰਜ਼ੀ ਕਾਮਿਆਂ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਨੇ ਦਸ ਸਾਲ ਬਾਅਦ ਆਰਜ਼ੀ ਕਾਮਿਆਂ ਨੂੰ ਪੱਕਾ ਕਰਨ ਦੀ ਨੀਤੀ ਦਾ ਵੀ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਨੀਤੀ ਕਰਮਚਾਰੀਆਂ ਲਈ ਨੁਕਸਾਨਦੇਹ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦਾ ਭਰੋਸਾ ਦਿੱਤਾ ਜਾਂਦਾ ਹੈ ਪਰ ਉਨ੍ਹਾਂ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਜਾਂਦਾ | ਯੂਨੀਅਨ ਆਗੂਆਂ ਨੇ ਦੱਸਿਆ ਕਿ 12 ਮਾਰਚ ਨੂੰ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਰੂਪਨਗਰ ਜ਼ਿਲ੍ਹੇ ਦੀਆਂ ਸਫ਼ਾਈ ਸੇਵਕ ਕਰਮਚਾਰੀ ਯੂਨੀਅਨ ਕਮੇਟੀਆਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੁਤਲਾ ਫ਼ੂਕ ਕੇ ਮੰਗ ਪੱਤਰ ਸੌਂਪਣਗੀਆਂ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੌਸ਼ਲ ਕੁਮਾਰ (ਰੂਪਨਗਰ), ਵਿਨੋਦ ਕੁਮਾਰ, ਮੁਕੇਸ਼ ਕੁਮਾਰ, ਰਾਜ ਕੁਮਾਰ, ਰਵੀ ਰਾਏ, ਅਵਿਨਾਸ਼ ਕੁਮਾਰ, ਸ਼ਾਂਤੀ ਦੇਵੀ, ਸੁਰਿੰਦਰ ਕੁਮਾਰ, ਸੰਜੀਵ ਕੁਮਾਰ ਸਮੇਤ ਹੋਰ ਕਰਮਚਾਰੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਰੋਸ ਰੈਲੀ <br/> ਅਗਲੀ ਖ਼ਬਰ ਝੂਠੇ ਪੁਲਿਸ ਮੁਕਾਬਲਿਆਂ ਵਿਰੁੱਧ ਕੇ.ਐਮ.ਐਮ ਵਲੋਂ ਐਸ.ਐਸ.ਪੀ. ਰੋਪੜ ਨੂੰ ਮੰਗ ਪੱਤਰ <br/>
Ad Position 24