ਮੋਰਿੰਡਾ, 11 ਮਾਰਚ (ਤਰਲੋਚਨ ਸਿੰਘ ਕੰਗ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਵਲੋਂ ਪ੍ਰਧਾਨ ਗਗਨ ਰਾਣਾ ਅਤੇ ਪਾਵਰਕਾਮ ਤੇ ਪੈਨਸ਼ਨ ਯੂਨੀਅਨ ਏਟਕ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗਗਨ ਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਖ਼ਿਲਾਫ਼ ਇਹ ਰੋਸ ਰੈਲੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਜਥੇਬੰਦੀ ਵਲੋਂ ਮੰਗ ਕੀਤੀ ਗਈ ਕਿ ਬਕਾਇਆ ਰਹਿੰਦਾ ਮਹਿੰਗਾਈ ਭੱਤਾ ਤੁਰੰਤ ਜਾਰੀ ਕੀਤਾ ਜਾਵੇ, ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕੀਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਅਤੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਦੇ ਪੈਟਰਨ ਅਨੁਸਾਰ ਤਨਖ਼ਾਹ ਸਕੇਲ ਦਿੱਤੇ ਜਾਣ | ਜੇਕਰ ਇਹ ਮੰਗਾਂ ਨਾ ਲਾਗੂ ਹੋਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਕਰ ਦਿੱਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਣਬੀਰ ਸਿੰਘ, ਸਕੱਤਰ ਮੋਹਿਤ ਸ਼ਰਮਾ, ਸਕੱਤਰ ਗੁਰਚਰਨ ਸਿੰਘ, ਜਸਵਿੰਦਰ ਸਿੰਘ, ਕੈਸ਼ੀਅਰ ਰਿਸ਼ਬ ਚਿਗਲ, ਮੋਹਨ ਸਿੰਘ, ਸਤਵਿੰਦਰ ਸਿੰਘ, ਨਰਿੰਦਰ ਸਿੰਘ, ਪੁਸਪਿੰਦਰ ਸਿੰਘ ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |