22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਭਾਈ ਰਣਧੀਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤੇ ਜਾਣ ਦੀ ਤਸਵੀਰ ਅਤੇ ਹਾਜ਼ਰ ਸੰਗਤਾਂ | <br/> 12-03-2026
ਨੰਗਲ, 11 ਮਾਰਚ (ਪ੍ਰੀਤਮ ਸਿੰਘ ਬਰਾਰੀ)- ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਵਿਖੇ ਅੱਜ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ | ਬੀਬੀ ਚਰਨਜੀਤ ਕੌਰ ਵਲੋਂ ਕਰਵਾਏ ਗਏ ਇਸ ਸਮਾਗਮ ਵਿਚ ਸ੍ਰੀ ਗੁਰੂ ਤੇਗ ਬਹਾਦਰ ਸੰਗੀਤ ਅਕੈਡਮੀ ਦੇ ਬੱਚੇ, ਬੀਬੀ ਵੰਸ਼ਦੀਪ ਕੌਰ ਤੋਂ ਇਲਾਵਾ ਭਾਈ ਰਣਧੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲਿਆਂ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ | ਸਮੂਹ ਗੁਰਦੁਆਰਾ ਤਾਲਮੇਲ ਕਮੇਟੀ ਨੰਗਲ ਦੇ ਪ੍ਰਧਾਨ ਠੇਕੇਦਾਰ ਰਜਿੰਦਰ ਸਿੰਘ ਵਲੋਂ ਕੀਰਤਨੀ ਜਥਿਆਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਚਰਨਜੀਤ ਸਿੰਘ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ, ਐਡਵੋਕੇਟ ਅਰਸ਼ਦੀਪ ਸਿੰਘ ਖਾਲਸਾ, ਪ੍ਰਧਾਨ ਇੰਦਰਪਾਲ ਸਿੰਘ ਮਦਾਨ, ਸਾਬਕਾ ਕੌਂਸਲਰ ਹਰਪਾਲ ਸਿੰਘ ਭਸੀਨ, ਹਰਵਿੰਦਰ ਸਿੰਘ ਧਵਨ, ਹਰਪਾਲ ਸਿੰਘ ਲਵਲੀ, ਤਰਲੋਚਨ ਸਿੰਘ ਨਵਾਂ ਨੰਗਲ, ਜਸਵਿੰਦਰ ਸਿੰਘ, ਜਸਕਰਨ ਸਿੰਘ, ਬਲਦੇਵ ਸਿੰਘ, ਮਨਪ੍ਰੀਤ ਸਿੰਘ, ਤਰਨਜੀਤ ਸਿੰਘ ਸ਼ੰਮੀ, ਨਰਿੰਦਰ ਸਿੰਘ, ਓਕਾਰ ਸਿੰਘ, ਹਰਗੁਣ ਸਿੰਘ, ਐਡਵੋਕੇਟ ਭਾਟੀਆ ਸਾਹਿਬ, ਸੇਵਾ ਸਿੰਘ, ਸਤਨਾਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭੈਰੋਮਾਜਰੇ ਸੰਤਾਂ ਦੀ ਯਾਦ 'ਚ ਤਿੰਨ ਰੋਜ਼ਾ ਸੰਤ ਸਮਾਗਮ 13 ਤੋਂ 15 ਤੱਕ ਅਗਲੀ ਖ਼ਬਰ ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਵਲੋਂ ਰੋਸ ਰੈਲੀ <br/>
Ad Position 24