22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਭੈਰੋਮਾਜਰੇ ਸੰਤਾਂ ਦੀ ਯਾਦ 'ਚ ਤਿੰਨ ਰੋਜ਼ਾ ਸੰਤ ਸਮਾਗਮ 13 ਤੋਂ 15 ਤੱਕ

Ad Position 21
No active advertisement
ਅਜੀਤ ਡੈਸਕ 12-03-2026
ਬੇਲਾ, 11 ਮਾਰਚ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਕੰਢੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਹੇਠ ਬਾਬਾ ਸੁਖਪਾਲ ਸਿੰਘ ਭੈਰੋਮਾਜਰੇ ਵਾਲਿਆਂ ਦੀ ਦੇਖ ਰੇਖ ਹੇਠ ਸੰਤ ਬਾਬਾ ਕਰਤਾਰ ਸਿੰਘ, ਸੰਤ ਬਾਬਾ ਸਰਦੂਲ ਸਿੰਘ, ਸੰਤ ਬਾਬਾ ਅਮਰ ਸਿੰਘ ਭੈਰੋ ਮਾਜਰੇ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਧਿਆਨੂੰ ਮਾਜਰਾ ਅਤੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਮਿੱਠੀ ਤੇ ਨਿੱਘੀ ਯਾਦ ਵਿਚ 28ਵਾਂ ਤਿੰਨ ਦਿਨਾਂ ਸਾਲਾਨਾ ਮਹਾਨ ਗੁਰਮਿਤ ਸਮਾਗਮ 13 ਤੋਂ 15 ਮਾਰਚ ਤੱਕ ਕਰਵਾਇਆ ਜਾ ਰਿਹਾ ਹੈ | ਇਸ ਦੀ ਜਾਣਕਾਰੀ ਦਿੰਦਿਆਂ ਡਾ. ਅਵਤਾਰ ਸਿੰਘ ਘੁੰਮਣ ਨੇ ਦੱਸਿਆ ਕਿ 11 ਮਾਰਚ ਨੂੰ ਸ੍ਰੀ ਸਹਿਜ ਪਾਠ ਭੋਗ ਪਾਏ ਗਏ | ਉਪਰੰਤ ਕੁਸ਼ਤੀ ਮੁਕਾਬਲੇ ਕਰਵਾਏ ਜਾਣਗੇ | ਇਸੇ ਦੌਰਾਨ 13 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਜਾਣਗੇ | 14 ਮਾਰਚ ਨੂੰ 12 ਵਜੇ ਤੋਂ ਗਤਕੇ, ਦਸਤਾਰਬੰਦੀ ਅਤੇ ਧਾਰਮਿਕ ਕੁਇਜ਼ ਮੁਕਾਬਲੇ ਕਰਾਏ ਜਾਣਗੇ ਅਤੇ ਸ਼ਾਮ ਛੇ ਵਜੇ ਤੋਂ ਦੇਰ ਰਾਤ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਬਾਬਾ ਜੋਗਿੰਦਰ ਸਿੰਘ ਸ੍ਰੀ ਚਮਕੌਰ ਸਾਹਿਬ, ਭਾਈ ਪਰਮਪ੍ਰੀਤ ਸਿੰਘ ਖ਼ਾਲਸਾ ਨਥਮਲਪੁਰ ਵਾਲਿਆਂ ਵਲੋਂ ਕੀਰਤਨ ਅਤੇ ਕਥਾ ਵਿਚਾਰਾਂ ਕੀਤੀਆਂ ਜਾਣਗੀਆਂ, ਸਮਾਗਮ ਦੇ ਆਖ਼ਰੀ ਦਿਨ 15 ਮਾਰਚ ਦਿਨ ਐਤਵਾਰ ਨੂੰ ਸਵੇਰੇ 9 ਵਜੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | ਉਪਰੰਤ ਮਹਾਨ ਗੁਰਮਤਿ ਸਮਾਗਮ ਕਰਾਇਆ ਜਾਵੇਗਾ, ਜਿਸ 'ਚ ਕੌਮ ਦੇ ਨਾਮਵਰ ਰਾਗੀ ਢਾਡੀ, ਕਥਾ ਵਾਚਕ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਸ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਰਗਰਮੀਆਂ ਤੇਜ਼ ਕਰਨ ਹਿਤ ਲਏ ਫ਼ੈਸਲੇ <br/> ਅਗਲੀ ਖ਼ਬਰ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਵਿਖੇ ਗੁਰਮਤਿ ਸਮਾਗਮ <br/>
Ad Position 24