22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਵਿਧਾਇਕ ਚੱਢਾ ਨੇ ਪੰਜਾਬ 'ਚ ਵੀ ਐਂਟਰੀ ਟੈਕਸ ਲਗਾਉਣ ਦਾ ਮੁੱਦਾ ਵਿਧਾਨ ਸਭਾ 'ਚ ਉਠਾਇਆ <br/>

Ad Position 21
No active advertisement
ਅਜੀਤ ਡੈਸਕ 12-03-2026
ਰੂਪਨਗਰ, 11 ਮਾਰਚ (ਸਤਨਾਮ ਸਿੰਘ ਸੱਤੀ)-ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਹਿਮਾਚਲ ਪ੍ਰਦੇਸ਼ ਵਾਂਗ ਪੰਜਾਬ ਵਿਚ ਵੀ ਹੋਰ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ 'ਤੇ ਐਂਟਰੀ ਟੈਕਸ ਲਗਾਉਣ ਦਾ ਮੁੱਦਾ ਜੋਸ਼ ਨਾਲ ਉਠਾਇਆ | ਉਨ੍ਹਾਂ ਕਿਹਾ ਕਿ ਜਦੋਂ ਹਿਮਾਚਲ ਪ੍ਰਦੇਸ਼ ਸਰਕਾਰ ਆਪਣੇ ਰਾਜ ਵਿਚ ਦਾਖਲ ਹੋਣ ਵਾਲੇ ਚਾਰ ਪਹੀਆ ਵਾਹਨਾਂ ਤੋਂ ਐਂਟਰੀ ਟੈਕਸ ਵਸੂਲ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਇਸੇ ਤਰ੍ਹਾਂ ਦਾ ਕਾਨੂੰਨ ਬਣਾਉਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ | ਵਿਧਾਇਕ ਚੱਢਾ ਨੇ ਦਲੀਲ ਦਿੱਤੀ ਕਿ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਇਲਾਕਿਆਂ ਵਿਚ ਹਰ ਰੋਜ਼ ਪੰਜਾਬ ਸਮੇਤ ਵੱਖ-ਵੱਖ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਅਤੇ ਸੈਲਾਨੀਆਂ ਤੋਂ ਐਂਟਰੀ ਟੈਕਸ ਦੇ ਰੂਪ ਵਿਚ ਵੱਡੀ ਰਕਮ ਇਕੱਠੀ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਵਿਚ ਦਾਖਲ ਹੋਣ ਸਮੇਂ ਇਹ ਟੈਕਸ ਦੇਣਾ ਪੈਂਦਾ ਹੈ ਤਾਂ ਪੰਜਾਬ ਨੂੰ ਵੀ ਆਪਣੀ ਆਮਦਨ ਵਧਾਉਣ ਲਈ ਇਸ ਤਰ੍ਹਾਂ ਦੇ ਪ੍ਰਬੰਧਾਂ 'ਤੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ | ਇਸ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਲੋਂ ਲਗਾਇਆ ਗਿਆ ਇਹ ਟੈਕਸ ਉਨ੍ਹਾਂ ਦੇ ਰਾਜ ਨੂੰ ਮਿਲੇ ਵਿਸ਼ੇਸ਼ ਅਧਿਕਾਰਾਂ ਦੇ ਤਹਿਤ ਲਾਗੂ ਕੀਤਾ ਗਿਆ ਹੈ | ਇਸ 'ਤੇ ਵਿਧਾਇਕ ਦਿਨੇਸ਼ ਚੱਢਾ ਨੇ ਆਪਣਾ ਪੱਖ ਰੱਖਦਿਆਂ ਦੱਸਿਆ ਕਿ ਹਿਮਾਚਲ ਵਿਚ ਐਂਟਰੀ ਟੈਕਸ Tਹਿਮਾਚਲ ਪ੍ਰਦੇਸ਼ ਟੋਲ ਐਕਟ 1975Uਦੇ ਤਹਿਤ ਲਾਗੂ ਕੀਤਾ ਗਿਆ ਹੈ ਅਤੇ ਇਹ ਉੱਥੋਂ ਦੀ ਵਿਧਾਨ ਸਭਾ ਵਲੋਂ ਪਾਸ ਕੀਤੇ ਕਾਨੂੰਨ ਦੇ ਆਧਾਰ 'ਤੇ ਲਾਗੂ ਹੈ | ਚੱਢਾ ਨੇ ਵਿੱਤ ਮੰਤਰੀ ਕੋਲੋਂ ਪੁੱਛਿਆ ਕਿ ਕੀ ਪੰਜਾਬ ਸਰਕਾਰ ਵੀ ਕਾਨੂੰਨੀ ਪੱਖਾਂ ਦੀ ਜਾਂਚ ਕਰਵਾ ਕੇ ਅਜਿਹਾ ਕਾਨੂੰਨ ਲਿਆਉਣ 'ਤੇ ਵਿਚਾਰ ਕਰੇਗੀ ਤਾਂ ਜੋ ਪੰਜਾਬ ਵਿਚ ਹੋਰ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ 'ਤੇ ਐਂਟਰੀ ਟੈਕਸ ਲਗਾ ਕੇ ਸੂਬੇ ਦੀ ਆਮਦਨ ਵਧਾਈ ਜਾ ਸਕੇ | ਇਸ 'ਤੇ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਜੇਕਰ ਇਸ ਸਬੰਧੀ ਕਾਨੂੰਨੀ ਤੌਰ 'ਤੇ ਸੰਭਾਵਨਾ ਬਣਦੀ ਹੈ ਤਾਂ ਸਰਕਾਰ ਇਸ ਮਾਮਲੇ 'ਤੇ ਸੰਬੰਧਿਤ ਵਿਭਾਗਾਂ ਨਾਲ ਵਿਚਾਰ ਕਰੇਗੀ |

Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਵਿਸ਼ਵ ਕਾਲਾ ਮੋਤੀਆ ਹਫ਼ਤਾ ਮਨਾਇਆ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਰਗਰਮੀਆਂ ਤੇਜ਼ ਕਰਨ ਹਿਤ ਲਏ ਫ਼ੈਸਲੇ <br/>
Ad Position 24