22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਿਜਲੀ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 12-03-2026
ਨੂਰਪੁਰ ਬੇਦੀ, 11 ਮਾਰਚ (ਵਿੰਦਰਪਾਲ ਝਾਂਡੀਆਂ)-ਸਬ ਆਫ਼ਿਸ ਤਖਤਗੜ੍ਹ ਵਿਖੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਭੰਗਲ, ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਵਲੋਂ ਸਾਂਝੇ ਤੌਰ ਤੇ ਬਿਜਲੀ ਸੋਧ ਬਿਲ 2025 ਦੇ ਵਿਰੋਧ ਵਿਚ ਰੋਸ ਰੈਲੀ ਕਰਕੇ ਬਿਜਲੀ ਸੋਧ ਬਿਲ 2025 ਦੀਆਂ ਡਰਾਫਟ ਦੀਆਂ ਕਾਪੀਆਂ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ | ਇਸ ਮੌਕੇ ਤੇ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਅਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਖਿਲਾਫ ਜੰਮਕੇ ਨਾਅਰੇਬਾਜ਼ੀ ਕਰਕੇ ਭੜਾਸ ਕੱਢੀ | ਇਸ ਰੋਸ ਰੈਲੀ ਦੀ ਪ੍ਰਧਾਨਗੀ ਹਰਮਿੰਦਰ ਸਿੰਘ ਬੈਂਸ ਜੇ.ਈ. ਵਲੋਂ ਕੀਤੀ ਗਈ | ਇਸ ਮੌਕੇ ਤੇ ਬੁਲਾਰੇ ਸਾਥੀ ਕੈਸ਼ੀਅਰ ਅੰਮਿ੍ਤ ਵੀਰ ਸਿੰਘ, ਮੀਤ ਪ੍ਰਧਾਨ ਸੰਜੀਵ ਕੁਮਾਰ ਆਦਿ ਨੇ ਸੰਬੋਧਨ ਕਰਦਿਆ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੋਧ ਬਿੱਲ 2025 ਰੱਦ ਕੀਤਾ ਜਾਵੇ, ਬਿਜਲੀ ਬੋਰਡ ਦੇ ਪੁਰਾਣੇ ਸਰੂਪ ਬਹਾਲ ਕੀਤਾ ਜਾਵੇ,ਪੰਜਾਬ ਦੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਭੁਗਤਾਨ ਕੀਤਾ ਜਾਵੇ, 2016 ਤੋਂ ਸਕੇਲਾਂ ਦੇ ਬਕਾਏ ਦਾ ਭੁਗਤਾਨ ਨਗਦ ਕੀਤਾ ਜਾਵੇ, ਪਾਵਰਕਾਮ ਅੰਦਰ ਹਰ ਤਰ੍ਹਾਂ ਦੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਸਾਰੇ ਮੁਲਾਜ਼ਮਾਂ ਨੂੰ 6ਵੇਂ ਪੇ ਕਮਿਸ਼ਨ ਅਧੀਨ ਲਿਆਂਦਾ ਜਾਵੇ | ਅਖੀਰ ਵਿਚ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਦੀਆਂ ਕਾਪੀਆਂ ਸਾੜ ਕੇ ਨਾਅਰੇਬਾਜ਼ੀ | ਰੈਲੀ ਵਿਚ ਹਰਮਿੰਦਰ ਸਿੰਘ ਬੈਂਸ, ਕੁਲਵੀਰ ਸਿੰਘ, ਅਰੁਣਜੀਤ ਸਿੰਘ, ਗੁਰਪ੍ਰੀਤ ਸਿੰਘ, ਸੁਰਿੰਦਰ ਲਾਲ, ਰਾਜਪਾਲ ਨੂਰਪੁਰ ਬੇਦੀ, ਰਣਵੀਰ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਸਰਕਾਰ ਆਉਣ 'ਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ : ਕਾਂਗਰਸੀ ਆਗੂ <br/> ਅਗਲੀ ਖ਼ਬਰ ਆਯੁਰਵੈਦਿਕ ਸੰਭਾਸ਼ ਅਤੇ ਵਮਨ ਰਿਟ੍ਰੀਟ ਕੈਂਪ ਲਗਾਇਆ <br/>
Ad Position 24