22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਗਰੰਟੀਆਂ ਪੂਰੀਆਂ ਕਰਕੇ ਸਰਕਾਰ ਨੇ ਜਿੱਤਿਆ ਲੋਕਾਂ ਦਾ ਭਰੋਸਾ- ਡਾ. ਗੌਤਮ <br/>

Ad Position 21
No active advertisement
ਨੰਗਲ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਸੰਬੋਧਨ ਕਰਦੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਅੰਮਿ੍ਤ ਕੌਰ ਨਾਗਰਾ ਸਾਥੀਆਂ ਸਮੇਤ | <br/> 12-03-2026
ਨੰਗਲ, 11 ਮਾਰਚ (ਪ੍ਰੀਤਮ ਸਿੰਘ ਬਰਾਰੀ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਗੌਤਮ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਸਮੇਂ-ਸਿਰ ਪੂਰਾ ਕਰਕੇ ਲੋਕਾਂ ਦਾ ਭਰੋਸਾ ਜਿੱਤ ਲਿਆ ਹੈ | ਉਹ ਨੰਗਲ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਮਾਨ ਸਰਕਾਰ ਵਲੋਂ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ | ਸਰਕਾਰ ਵਲੋਂ ਮਹਿਲਾਵਾਂ ਦੀ ਭਲਾਈ ਲਈ ਮਹੱਤਵਪੂਰਨ ਕਦਮ ਚੁੱਕਦਿਆਂ 2026-27 ਦੇ ਬਜਟ ਦੌਰਾਨ ਮਹਿਲਾਵਾਂ ਲਈ ਆਰਥਿਕ ਸਹਾਇਤਾ ਯੋਜਨਾ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਮਹਿਲਾਵਾਂ ਨੂੰ 1500 ਰੁਪਏ ਦੀ ਮਦਦ ਦਿੱਤੀ ਜਾਵੇਗੀ | ਡਾ. ਗੌਤਮ ਨੇ ਕਿਹਾ ਕਿ ਇਸ ਯੋਜਨਾ ਨਾਲ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤੀ ਮਿਲੇਗੀ | ਇਸ ਮੌਕੇ ਜ਼ਿਲ੍ਹਾ ਇਸਤਰੀ ਵਿੰਗ ਦੀ ਪ੍ਰਧਾਨ ਅੰਮਿ੍ਤ ਕੌਰ ਨਾਗਰਾ ਨੇ ਕਿਹਾ ਕਿ ਮਹਿਲਾਵਾਂ ਦੀ ਭਲਾਈ ਲਈ ਲਏ ਗਏ ਇਹ ਫ਼ੈਸਲੇ ਬਹੁਤ ਸਵਾਗਤ ਯੋਗ ਹਨ | ਇਸ ਮੌਕੇ ਰਾਜ ਕੁਮਾਰ ਖ਼ਾਲਸਾ (ਜ਼ਿਲ੍ਹਾ ਮੀਡੀਆ ਇੰਚਾਰਜ), ਮਨਜੋਤ ਸਿੰਘ (ਬਲਾਕ ਇੰਚਾਰਜ), ਸੁਮਿਤ ਅਗਨੀ ਸੰਦਲ, ਸਤੀਸ਼ ਚੋਪੜਾ, ਮੁਕੇਸ਼ ਵਰਮਾ, ਗੁਰਜਿੰਦਰ ਸਿੰਘ ਛੋਕਰ, ਮਮਤਾ ਦੇਵੀ (ਚੇਅਰਮੈਨ), ਰੀਟਾ ਬਾਲਾ (ਸਰਪੰਚ ਪੱਟੀ ਅੱਪਰ), ਨਿਰਮਲਾ ਗੌਤਮ, ਸੁਨੀਤਾ ਗਿੱਲ, ਹਰਪਾਲ ਕੌਰ, ਮਨਜੀਤ ਕੌਰ, ਹਰਵਿੰਦਰ ਕੌਰ ਅਤੇ ਹਰਪ੍ਰੀਤ ਕੌਰ ਸਮੇਤ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤ ਫੋਰਮੈਨ ਸਵਰਨ ਸਿੰਘ ਸੈਣੀ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ ਅਗਲੀ ਖ਼ਬਰ ਦਾਰਾ ਸਿੰਘ ਟਿੱਬਾ ਟੱਪਰੀਆਂ 'ਆਪ' ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਨਿਯੁਕਤ
Ad Position 24