ਸ੍ਰੀ ਅਨੰਦਪੁਰ ਸਾਹਿਬ, 11 ਮਾਰਚ (ਜੇ. ਐਸ. ਨਿੱਕੂਵਾਲ)-ਭਾਜਪਾ ਦੇ ਮੁੱਖ ਬੁਲਾਰੇ ਅਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਵਲੋਂ ਹਰਿਆਣਾ ਬੀਜ ਨਿਗਮ ਦੇ ਚੇਅਰਮੈਨ ਦੇਵ ਕੁਮਾਰ ਸ਼ਰਮਾ ਪਾਰੀਖ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁਲਾਕਾਤ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਡੂੰਘੀ ਅਤੇ ਗੰਭੀਰ ਚਰਚਾ ਹੋਈ | ਪਰਾਸ਼ਰ ਵਲੋਂ ਚੇਅਰਮੈਨ ਪਾਰੀਖ ਨਾਲ ਪੰਜਾਬ ਵਿਚ ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀ ਇਤਿਹਾਸਕ ਜਿੱਤ ਨੂੰ ਯਕੀਨੀ ਬਣਾਉਣ ਲਈ ਕਈ ਅਹਿਮ ਰਣਨੀਤਕ ਨੁਕਤੇ ਉਨ੍ਹਾਂ ਨਾਲ ਰੱਖੇ ਗਏ | ਉਨ੍ਹਾਂ ਕਿਹਾ ਕਿ ਬਲਰਾਮ ਪਰਾਸ਼ਰ ਵਰਗੇ ਨੌਜਵਾਨ ਅਤੇ ਉਤਸ਼ਾਹੀ ਆਗੂ ਹੀ ਪੰਜਾਬ ਵਿਚ ਭਾਜਪਾ ਦੀ ਚੜ੍ਹਦੀ ਕਲਾ ਦੇ ਅਸਲ ਸੂਤਰਧਾਰ ਹਨ | ਇਸ ਮੌਕੇ ਉਨ੍ਹਾਂ ਨਾਲ ਮੀਤ ਪ੍ਰਧਾਨ ਨਿਤੀਨ ਬਾਲੀ ਅਤੇ ਵਿਜੈ ਸ਼ਰਮਾ ਆਦਿ ਵੀ ਹਾਜ਼ਰ ਸਨ |