22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸ਼ਹੀਦ ਬਾਬਾ ਬਿਸ਼ਨ ਸਿੰਘ ਦਾ ਸ਼ਹੀਦੀ ਸਮਾਗਮ 14 ਨੂੰ

Ad Position 21
No active advertisement
ਅਜੀਤ ਡੈਸਕ 12-03-2026
ਬੇਲਾ, 11 ਮਾਰਚ (ਮਨਜੀਤ ਸਿੰਘ ਸੈਣੀ)-ਸ਼ਹੀਦ ਬਾਬਾ ਬਿਸ਼ਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਗੋਬਿੰਦਗੜ੍ਹ ਕੁਲਚੀਆਂ ਜਿੰਦਾਪੁਰ ਵਿਖੇ 14 ਮਾਰਚ ਨੂੰ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੈਂਬਰ ਜਨਰਲ ਕੌਂਸਲ ਸ਼੍ਰੋਮਣੀ ਅਕਾਲੀ ਦਲ ਹਿੰਮਤ ਸਿੰਘ ਰਾਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਬਿਸ਼ਨ ਸਿੰਘ ਦੇ ਸ਼ਹੀਦੀ ਦਿਹਾੜੇ ਸੰਬੰਧੀ ਗੋਬਿੰਦ ਗੜ੍ਹ ਕੁਲਚੀਆਂ ਵਿਖੇ ਅੱਜ 12 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਾਏ ਜਾਣਗੇ, ਜਿਨ੍ਹਾਂ ਦੇ ਭੋਗ 14 ਮਾਰਚ ਨੂੰ ਪਾਏ ਜਾਣਗੇ | ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿਚ .ਭਾਈ ਸਤਨਾਮ ਸਿੰਘ ਹਜ਼ੂਰੀ ਕਥਾ ਵਾਚਕ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ, ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਸ੍ਰੀ ਚਮਕੌਰ ਸਾਹਿਬ ਵਾਲੇ, ਭਾਈ ਸੁਖਜੀਤ ਸਿੰਘ, ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਗਿਆਨੀ ਗੁਰਿੰਦਰ ਸਿੰਘ ਬੈਂਸ ਭਰਤਗੜ ਵਾਲੇ ਅਤੇ ਹੋਰ ਰਾਗੀ ਢਾਡੀ ਜਥੇ ਸੰਗਤਾਂ ਨੂੰ ਕਥਾ, ਕੀਰਤਨ, ਢਾਡੀ ਵਾਰਾਂ ਨਾਲ ਨਿਹਾਲ ਕਰਨਗੇ | ਇਸ ਮੌਕੇ ਬਾਬਾ ਸੁਰਜਨ ਸਿੰਘ ਫੂਲ ਵਾਲੇ, ਸੰਤ ਬਾਬਾ ਅਵਤਾਰ ਸਿੰਘ ਟਿੱਬੀ ਵਾਲੇ, ਜਥੇਦਾਰ ਕੁਲਵਿੰਦਰ ਸਿੰਘ ਤਰਨਾ ਦਲ ਚੌਂਤਾ ਵਾਲੇ, ਪ੍ਰਧਾਨ ਜਥੇਦਾਰ ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖਸ਼ ਸਿੰਘ ਖਾਲਸਾ, ਮੋਹਨ ਸਿੰਘ ਮੁਹੰਮਦੀਪੁਰ, ਗੁਰਦੀਪ ਸਿੰਘ ਦੀਪ, ਕਮਲਜੀਤ ਸਿੰਘ, ਇਕਬਾਲ ਸਿੰਘ ਬਾਗਾ, ਜਸਪ੍ਰੀਤ ਸਿੰਘ ਮਾਵੀ, ਹਰਪ੍ਰੀਤ ਸਿੰਘ ਹੈਪੀ ਵਿਸ਼ੇਸ਼ ਤੌਰ 'ਤੇ ਹਾਜ਼ਰੀਆਂ ਭਰਨਗੇ |
Ad Position 22
No active advertisement
ਪਿਛਲੀ ਖ਼ਬਰ ਰੋਪੜ ਦੇ ਨਵੇਂ ਬੱਸ ਅੱਡੇ ਦਾ ਨਾਮ ਕਾਂਸ਼ੀ ਰਾਮ ਦੇ ਨਾਂਅ 'ਤੇ ਰੱਖਣ ਦੀ ਮੰਗ <br/> ਅਗਲੀ ਖ਼ਬਰ ਨੌਜਵਾਨ ਆਗੂ ਪਰਾਸ਼ਰ ਵਲੋਂ ਹਰਿਆਣਾ ਬੀਜ ਨਿਗਮ ਦੇ ਚੇਅਰਮੈਨ ਪਾਰੀਖ ਨਾਲ ਮੁਲਾਕਾਤ <br/>
Ad Position 24