03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਕਵਿਤਾ ਸੰਗ੍ਰਹਿ ''ਿਖ਼ਆਲਾਂ ਦੀ ਬੁਗਨੀ'' ਸਿੱਖਿਆ ਮੰਤਰੀ ਵਲੋਂ ਜਾਰੀ <br/>

Ad Position 21
No active advertisement
ਅਜੀਤ ਡੈਸਕ 28-03-2026
ਸ਼੍ਰੀ ਅਨੰਦਪੁਰ ਸਾਹਿਬ, 27 ਮਾਰਚ (ਜੇ ਐਸ ਨਿੱਕੂਵਾਲ)-ਸਿੱਖਿਆ ਵਿਭਾਗ ਦੇ ਅਧਿਆਪਕ ਜਗਜੀਤ ਸਿੰਘ ਦਿਲਾ ਰਾਮ ਵਲੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਸਮਰਪਿਤ ਆਪਣੀ ਪਹਿਲੀ ਕਵਿਤਾ ਸੰਗ੍ਰਹਿ ਕਿਤਾਬ ''ਖਿਆਲਾਂ ਦੀ ਬੁਗਨੀU ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਜਾਰੀ ਕੀਤਾ ਗਿਆ | ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਅਧਿਆਪਕ ਜਗਜੀਤ ਸਿੰਘ ਵਲੋਂ ਕੈਬਨਿਟ ਮੰਤਰੀ ਬੈਂਸ ਨੂੰ ਆਪਣੇ ਹੱਥੀਂ ਤਿਆਰ ਕੀਤਾ 'ਨਾਮ ਵਾਲਾ ਫ੍ਰੇਮ' ਸਨਮਾਨ ਸਹਿਤ ਭੇਟ ਕੀਤਾ ਗਿਆ | ਇਸ ਮੌਕੇ ਜਗਜੀਤ ਸਿੰਘ ਦਿਲਾ ਰਾਮ ਨੇ ਦੱਸਿਆ ਕਿ ਇਹ ਕਾਵਿ ਸੰਗ੍ਰਹਿ ਪੰਜਾਬ, ਪੰਜਾਬੀ, ਪੰਜਾਬੀਅਤ, ਇਤਿਹਾਸ ਅਤੇ ਉਨ੍ਹਾਂ ਦੇ ਨਿੱਜੀ ਅਹਿਸਾਸਾਂ ਦਾ ਗੁਲਦਸਤਾ ਹੈ | ਉਨ੍ਹਾਂ ਕਿਹਾ ਕਿ ਕਵਿਤਾ ਅਹਿਸਾਸਾਂ ਦਾ ਵਗਦਾ ਦਰਿਆ ਹੈ, ਜੋ ਵੈਰਾਗ, ਵਿਸਮਾਦ, ਤਹਿਜ਼ੀਬ, ਮੁਹੱਬਤ, ਬਿਰਹਾ, ਮਿਲਾਪ ਅਤੇ ਸਲੀਕੇ ਵਰਗੀਆਂ ਭਾਵਨਾਵਾਂ ਨੂੰ ਆਪਣੇ ਅੰਦਰ ਸਮੇਟ ਲੈਂਦੀ ਹੈ | ਜ਼ਿਕਰਯੋਗ ਹੈ ਕਿ ਉਹ ਸਰਕਾਰੀ ਪ੍ਰਾਇਮਰੀ ਸਕੂਲ ਗਦਾਣੀ, ਨਵਾਂਸ਼ਹਿਰ ਜ਼ਿਲ੍ਹੇ ਦੇ ਬਲਾਕ ਬੰਗਾ ਵਿਚ ਅਧਿਆਪਕ ਵਜੋਂ ਸੇਵਾਵਾਂ ਨਿਭਾ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਚੱਢਾ ਵਲੋਂ ਗੁਰਨੈਬ ਸਿੰਘ ਬੜਵਾ ਨਾਲ ਕੀਤਾ ਦੁੱਖ ਸਾਂਝਾ <br/> ਅਗਲੀ ਖ਼ਬਰ ਰੂਪਨਗਰ ਨਗਰ ਕੌਂਸਲ ਦੀਆਂ ਦੋ ਮੀਟਿੰਗਾਂ ਕੋਰਮ ਪੂਰਾ ਨਾ ਹੋਣ ਕਾਰਨ ਰੱਦ <br/>
Ad Position 24
No active advertisement