03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨੰਗਲ 'ਚ 10 ਕਰੋੜ ਨਾਲ ਉੱਤਰੀ ਭਾਰਤ ਦਾ ਪਹਿਲਾ ਦੇਸ਼ ਦਾ ਤੀਜਾ ਗਲਾਸ ਬਿ੍ਜ ਨੰਗਲ ਵਿਚ ਜਾਵੇਗਾ ਉਸਾਰਿਆ-ਬੈਂਸ <br/>

Ad Position 21
No active advertisement
ਅਜੀਤ ਡੈਸਕ 28-03-2026
ਨੰਗਲ, 27 ਮਾਰਚ (ਪ੍ਰੀਤਮ ਸਿੰਘ ਬਰਾਰੀ)-ਐਨ. ਐਫ. ਐਲ. ਨੰਗਲ ਗਰਾਊਾਡ 'ਚ 31 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਮੈਗਾ ਵਿਕਾਸ ਰੈਲੀ ਵਿਚ ਨੰਗਲ ਵਾਸੀਆਂ ਨੂੰ ਕਰੋੜਾਂ ਰੁਪਏ ਦੀਆਂ ਸੌਗਾਤਾਂ ਦੇਣਗੇ | 10 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਉੱਤਰੀ ਭਾਰਤ ਦਾ ਪਹਿਲਾ ਅਤੇ ਦੇਸ਼ ਦਾ ਤੀਜੇ ਗਲਾਸ ਬਿ੍ਜ ਦਾ ਮੁੱਖ ਮੰਤਰੀ ਨੀਂਹ ਪੱਥਰ ਰੱਖਣਗੇ | 23 ਕਰੋੜ ਦੀ ਲਾਗਤ ਨਾਲ ਸ਼ਹੀਦ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਦਾ ਨੀਂਹ ਪੱਥਰ ਰੱਖਣਗੇ | ਮੁੱਖ ਮੰਤਰੀ ਇਸ ਮੌਕੇ 17 ਕਰੋੜ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸ਼ੁੱਧ ਜਲ ਸਪਲਾਈ ਯੋਜਨਾ ਦਾ ਵੀ ਨੀਂਹ ਪੱਥਰ ਰੱਖਣਗੇ | ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕਰਨ ਉਪਰੰਤ ਦਿੱਤੀ ਗਈ | ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨੰਗਲ ਲਈ ਤਿਆਰ ਕੀਤੇ ਗਏ ਵਿਕਾਸ ਪ੍ਰਾਜੈਕਟ ਸ਼ਹਿਰ ਦੀ ਨੁਹਾਰ ਨੂੰ ਪੂਰੀ ਤਰ੍ਹਾਂ ਬਦਲ ਦੇਣਗੇ ਅਤੇ ਇਲਾਕੇ ਨੂੰ ਨਵੀਂ ਪਹਿਚਾਣ ਮਿਲੇਗੀ | ਉਨ੍ਹਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਵਿਚ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ, ਜਿਸ ਨਾਲ ਨੌਜਵਾਨਾਂ ਨੂੰ ਆਧੁਨਿਕ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਾਪਤ ਹੋਣਗੇ | ਇਸ ਦੇ ਨਾਲ ਹੀ 6 ਮੰਜ਼ਿਲਾਂ ਦੀ ਇਕ ਅਤਿ ਆਧੁਨਿਕ ਇਮਾਰਤ ਦੀ ਉਸਾਰੀ ਕੀਤੀ ਜਾਵੇਗੀ, ਜਿੱਥੇ ਡਰੋਨ ਓਪਰੇਟਰ ਤੇ ਏਅਰ ਹੋਸਟਸ ਵਰਗੇ ਨਵੇਂ ਕੋਰਸ ਚਲਾਏ ਜਾਣਗੇ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲੇ ਨੰਗਲ ਨੂੰ ਸਿੱਖਿਆ ਤੇ ਹੁਨਰ ਵਿਕਾਸ ਦੇ ਕੇਂਦਰ ਵਜੋਂ ਸਥਾਪਿਤ ਕਰਨ ਵਿਚ ਮਦਦਗਾਰ ਸਾਬਤ ਹੋਣਗੇ | ਬੈਂਸ ਨੇ ਅੱਗੇ ਦੱਸਿਆ ਕਿ ਨੰਗਲ ਵਿਚ 500 ਵਿਅਕਤੀਆਂ ਦੀ ਸਮਰੱਥਾ ਵਾਲਾ ਇੱਕ ਆਧੁਨਿਕ ਅਤੇ ਸ਼ਾਨਦਾਰ ਆਡੀਟੋਰੀਅਮ ਵੀ ਬਣਾਇਆ ਜਾਵੇਗਾ, ਇਸ ਤੋਂ ਇਲਾਵਾ, ਲੰਮੇ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ੁੱਧ ਜਲ ਸਪਲਾਈ ਯੋਜਨਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ | ਜ਼ਿਕਰਯੋਗ ਹੈ ਕਿ ਨੰਗਲ ਦੇ ਐਨ. ਐਫ. ਐਲ. ਗਰਾਊਾਡ 'ਚ ਮੈਗਾ ਵਿਕਾਸ ਰੈਲੀ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ | ਇਸ ਮੌਕੇ ਪੰਜਾਬ ਦੇ ਮਸ਼ਹੂਰ ਗਾਇਕ ਰਣਜੀਤ ਬਾਵਾ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ, ਜੋ ਰੈਲੀ ਦਾ ਖ਼ਾਸ ਆਕਰਸ਼ਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜਸਟਿਸ ਅਮਰਜੋਤ ਭੱਟੀ ਵਲੋਂ ਨੰਗਲ ਅਦਾਲਤ ਦਾ ਨਿਰੀਖਣ ਦੌਰਾ <br/> ਅਗਲੀ ਖ਼ਬਰ ਹੈੱਡ ਵਰਕਸ ਰੋਪੜ 'ਤੇ ਦੋ ਪਹੀਆ ਵਾਹਨਾਂ ਲਈ ਗੇਟ ਖੋਲ੍ਹਣ ਦਾ ਵਿਰੋਧ <br/>
Ad Position 24
No active advertisement