ਸ੍ਰੀ ਅਨੰਦਪੁਰ ਸਾਹਿਬ, 27 ਮਾਰਚ (ਕਰਨੈਲ ਸਿੰਘ)-ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ 'ਤੇ ਕੈਂਟਰ ਨਾਲ ਟਕਰਾਉਣ ਵਾਲੀ ਅÏਰਤ ਦੀ ਇਲਾਜ ਦੌਰਾਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਹੋਰ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐਸ.ਆਈ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਰਾਮਕਲੀ ਪਤਨੀ ਤੇਲੂ ਰਾਮ ਵਾਸੀ ਮਜਾਰਾ ਸ੍ਰੀ ਅਨੰਦਪੁਰ ਸਾਹਿਬ 25 ਮਾਰਚ ਦੁਪਹਿਰੇ 12 ਵਜੇ ਦੇ ਕਰੀਬ ਆਪਣੇ ਪਤੀ ਨਾਲ ਗੱਡੀ 'ਤੇ ਨੰਗਲ ਵਾਲੇ ਪਾਸੇ ਨੂੰ ਜਾ ਰਹੇ ਸੀ ਅਤੇ ਰਸਤੇ 'ਚ ਅੱਗੇ ਜਾ ਕੇ ਉਹ ਆਪਣੀ ਗੱਡੀ ਤੋਂ ਉਤਰ ਕੇ ਖੜੇ ਗੱਲਬਾਤ ਕਰ ਰਹੇ ਸਨ, ਇਸ ਦੌਰਾਨ ਉਨ੍ਹਾਂ ਨੂੰ ਇੱਕ ਟੈਂਕਰ ਨੇ ਟੱਕਰ ਮਾਰ ਦਿੱਤੀ | ਜਿਸ ਨਾਲ ਰਾਮਕਲੀ ਗੰਭੀਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ | ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਚੰਡੀਗੜ੍ਹ ਦੇ ਸੈਕਟਰ 32 ਵਿਖੇ ਸਥਿਤ ਸਰਕਾਰੀ ਹਸਪਤਾਲ ਤੋਂ ਸਕੈਨ ਕਰਨ ਲਈ ਭੇਜਿਆ ਗਿਆ ਸੀ ਅਤੇ ਵਾਪਸ ਉਹ ਅਨੰਦਪੁਰ ਸਾਹਿਬ ਹਸਪਤਾਲ ਵਿਖੇ ਜੇਰੇ ਇਲਾਜ ਸੀ | ਪਰ ਬੀਤੇ ਦੇਰ ਰਾਤ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦਿਆਂ ਕੈਂਟਰ ਨੰ: ਯੂ. ਪੀ. 17 ਬੀਪੀ 1785 ਦੇ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਦ ਕਿ ਪੋਸਟਮਾਰਟਮ ਕਰਾ ਕੇ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ |